ਪੰਜਾਬ ਫਤਹਿਗੜ੍ਹ ਸਾਹਿਬ ਦੇ ਲੋਕਾਂ ਵੱਲੋਂ ਡੀਸੀ ਨੂੰ ਮੰਗ ਪੱਤਰ; ਪ੍ਰਵਾਸੀਆਂ ਦੇ ਨਾਜਾਇਜ਼ ਕਬਜ਼ੇ ਹਟਾਉਣ ਦੀ ਕੀਤੀ ਮੰਗ By admin - September 17, 2025 0 5 Facebook Twitter Pinterest WhatsApp ਫਤਹਿਗੜ੍ਹ ਸਾਹਿਬ ਵਾਸੀਆਂ ਨੇ ਸ਼ਹਿਰ ਅੰਦਰ ਪਰਵਾਸੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਰੋਸ ਜਾਹਰ ਕੀਤਾ ਐ। ਸ਼ਹਿਰ ਦੇ ਪਤਵੰਤਿਆ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਬਿਨਾਂ ਪੁਲਿਸ ਵੈਰੀਫਿਕੇਸ਼ਨ ਤੋਂ ਰਹਿ ਰਹੇ ਪਰਵਾਸੀਆਂ ਖਿਲਾਫ ਨਕੇਲ ਕੱਸਣ ਦੀ ਮੰਗ ਕੀਤਾ ਐ। ਵਫਦ ਵਿਚ ਸ਼ਾਮਲ ਮਲਕੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਗਲੀਆਂ-ਬਜ਼ਾਰਾਂ ਵਿਚ ਪਰਵਾਸੀਆਂ ਵੱਲੋਂ ਰੇਹੜੀਆਂ ਖੜ੍ਹੀਆਂ ਕਰ ਕੇ ਨਾਜਾਇਜ਼ ਕਬਜੇ ਕੀਤੇ ਹੋਏ ਨੇ, ਜਿਸ ਕਾਰਨ ਜਿੱਥੇ ਆਵਾਜਾਈ ਵਿਚ ਵਿਘਣ ਪੈਂਦਾ ਐ, ਉੱਥੇ ਹੀ ਇਨ੍ਹਾਂ ਕਾਰਨ ਅਪਰਾਧ ਵੀ ਵੱਧ ਰਹੇ ਨੇ। ਉਨ੍ਹਾਂ ਪ੍ਰਸ਼ਾਸਨ ਨੂੰ ਇਸ ਪਾਸੇ ਛੇਤੀ ਧਿਆਨ ਦੇਣ ਦੀ ਮੰਗ ਕੀਤੀ ਐ। ਸ਼ਹਿਰ ਨਿਵਾਸੀਆਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਰਹਿ ਰਹੇ ਕਈ ਪ੍ਰਵਾਸੀ ਲੋਕਾਂ ਵੱਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਬਹੁਤ ਸਾਰੇ ਪ੍ਰਵਾਸੀ ਲੋਕਾਂ ਕੋਲ ਨਾ ਤਾਂ ਕੋਈ ਆਈਡੀ ਪ੍ਰੂਫ਼ ਹੈ ਅਤੇ ਨਾ ਹੀ ਪੁਲਿਸ ਵੈਰੀਫਿਕੇਸ਼ਨ ਕਰਵਾਈ ਗਈ ਹੈ। ਇਸ ਕਾਰਨ ਰਾਜ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਮਲਕੀਤ ਸਿੰਘ ਨੇ ਕਿਹਾ ਕਿ ਅਜਿਹੇ ਪ੍ਰਵਾਸੀ ਲੋਕਾਂ ਦੀ ਪਛਾਣ ਕਰਕੇ ਉਹਨਾਂ ਨੂੰ ਪੰਜਾਬ ਤੋਂ ਬਾਹਰ ਕੱਢਿਆ ਜਾਵੇ। ਉਹਨਾਂ ਜ਼ੋਰ ਦਿੰਦੇ ਕਿਹਾ ਕਿ ਜੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਾ ਦਿੱਤਾ ਗਿਆ ਤਾਂ ਅਪਰਾਧਿਕ ਗਤੀਵਿਧੀਆਂ ਹੋਰ ਵੱਧਣਗੀਆਂ ਅਤੇ ਆਮ ਜਨਤਾ ਨੂੰ ਉਸਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਸ਼ਹਿਰ ਨਿਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਉਹ ਹੋਰ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਰਹਿ ਰਹੇ ਹਰ ਪ੍ਰਵਾਸੀ ਦੀ ਪੂਰੀ ਜਾਂਚ ਕੀਤੀ ਜਾਵੇ, ਤਾਂ ਜੋ ਕਾਨੂੰਨ-ਵਿਵਸਥਾ ਸੁਧਾਰੀ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਆ ਦੀ ਭਾਵਨਾ ਮਿਲ ਸਕੇ।