ਹੁਸ਼ਿਆਰਪੁਰ ਵਿਖੇ ਨਿਹੰਗ ਸਿੰਘਾਂ ਦਾ ਇਕੱਠ; ਹਰਵੀਰ ਕਤਲ ਕਾਂਡ ਬਾਰੇ ਪ੍ਰਗਟਾਇਆ ਦੁੱਖ; ਪਰਵਾਸੀਆਂ ਨੂੰ ਬਾਹਰ ਕੱਢਣ ਦੀ ਮੰਗ

0
5

ਸ੍ਰੀ ਚਮਕੌਰ ਸਾਹਿਬ ਨਾਲ ਸਬੰਧਤ ਨਿਹੰਗ ਸਿੰਘਾਂ ਦਾ ਜਥਾ ਅੱਜ ਹੁਸ਼ਿਆਰਪੁਰ ਦੇ ਸੈਸ਼ਨ ਚੌਂਕ ਵਿਖੇ ਪਹੁੰਚਿਆ, ਜਿੱਥੇ ਉਨ੍ਹਾਂ ਨੇ ਹਰਵੀਰ ਕਤਲ ਕਾਂਡ ਨੂੰ ਲੈ ਕੇ ਗੁੱਸਾ ਜਾਹਰ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਿਹੰਗ ਸਿੰਘ ਨੇ ਕਿਹਾ ਕਿ ਉਹ ਹਰਵੀਰ ਦੇ ਪਰਿਵਾਰ ਨੂੰ ਮਿਲਣ ਆਏ ਸਨ ਪਰ ਪਰਿਵਾਰ ਦੇ ਬਾਹਰ ਹੋਣ ਕਾਰਨ ਮੇਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਰਵਾਸੀਆਂ ਦੀ ਵਧਦੀ ਗਿਣਤੀ ਕਾਰਨ ਅਪਰਾਧ ਵੱਧ ਰਹੇ ਨੇ, ਇਸ ਲਈ ਅਪਰਾਧੀ ਕਿਸਮ ਦੇ ਪਰਵਾਸੀਆਂ ਦੀ ਨਿਸ਼ਾਨਦੇਹੀ ਕਰ ਕੇ ਵਾਪਸ ਭੇਜਿਆ ਜਾਣਾ ਚਾਹੀਦਾ ਐ।
ਦੱਸਣਯੋਗ ਐ ਕਿ ਹੁਸ਼ਿਆਰਪੁਰ ਦੇ ਪੰਜ ਸਾਲਾ ਮਾਸੂਮ ਹਰਵੀਰ ਨਾਲ ਦਰਿੰਦਗੀ ਤੋਂ ਬਾਅਦ ਇੱਕ ਪ੍ਰਵਾਸੀ ਵੱਲੋਂ ਕਤਲ ਕੀਤੇ ਜਾਣ ਦੀ ਘਟਨਾ ਨਾਲ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਦੇ ਹਿਰਦੇ ਵਲੂੰਦਰੇ ਗਏ ਸਨ ਅਤੇ ਹਰੇਕ ਅੱਖ ਵਿੱਚ ਅੱਥਰੂ ਦੇਖਣ ਨੂੰ ਮਿਲੇ। ਹਾਲਾਂਕਿ ਹੁਸ਼ਿਆਰਪੁਰ ਪੁਲਿਸ ਵੱਲੋਂ ਬੜੀ ਹੀ ਤੇਜ਼ੀ ਨਾਲ ਪ੍ਰੋਫੈਸ਼ਨਲ ਤਰੀਕੇ ਨਾਲ ਦੋਸ਼ੀ ਨੂੰ ਕਾਬੂ ਕਰਕੇ ਜਰੂਰ ਤਿਆਰ ਕਰਾਈ ਅਗਲੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਪਰ ਇਸ ਘਟਨਾ ਤੋਂ ਬਾਅਦ ਪ੍ਰਵਾਸੀ ਵੱਲੋਂ ਕੀਤੀ ਇਸ ਦਰਿੰਦਗੀ ਦੇ ਚਲਦਿਆਂ ਪੰਜਾਬ ਭਰ ਵਿੱਚੋਂ ਪ੍ਰਵਾਸੀਆਂ ਨੂੰ ਪੰਜਾਬ ਚੋਂ ਬਾਹਰ ਕੱਢਣ ਵੋਟਾਂ ਰੱਦ ਕਰਨ ਨਵੇਂ ਆਧਾਰ ਕਾਰਡ ਨਾ ਬਣਾਉਣ ਅਤੇ ਪਰਵਾਸੀਆਂ ਨੂੰ ਪੰਜਾਬ ਚੋਂ ਬਾਹਰ ਕੱਢੇ ਜਾਣ ਦੀ ਮੰਗ ਲਗਾਤਾਰ ਉੱਠ ਰਹੀ ਹੈ। ਹੋਸ਼ਿਆਰਪੁਰ ਵਿੱਚ ਸ੍ਰੀ ਚਮਕੌਰ ਸਾਹਿਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਨਿਹੰਗ ਸਿੰਘ ਅਤੇ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿੱਚ ਸੈਸ਼ਨ ਚੌਂਕ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਨ ਪਰ ਪਰਿਵਾਰ ਆਪਣੇ ਜੱਦੀ ਸ਼ਹਿਰ ਫਗਵਾੜਾ ਗਿਆ ਹੋਇਆ ਅਤੇ ਇਸ ਮੌਕੇ ਤੇ ਉਹਨਾਂ ਕਿਹਾ ਕਿ ਹੁਣ ਉਹ ਫਗਵਾੜਾ ਜਾ ਕੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਹੁਸ਼ਿਆਰਪੁਰ ਦੇ ਸੈਸ਼ਨ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਨਿਹੰਗ ਸਿੰਘ ਫੌਜਾਂ ਨੇ ਇਕੱਠ ਕੀਤਾ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਮਿਲਣਦੀ ਇੱਛਾ ਜਾਹਿਰ ਕੀਤੀ ਪਰੰਤੂ ਪਰਿਵਾਰ ਆਪਣੇ ਜੱਦੀ ਸ਼ਹਿਰ ਫਗਵਾੜੇ ਗਏ ਹੋਣ ਕਾਰਨ ਉਹਨਾਂ ਦੀ ਮੁਲਾਕਾਤ ਤਾ ਨਾ ਹੋ ਸਕੀ ਪਰ ਉਹਨਾਂ ਨੇ ਪ੍ਰਵਾਸੀਆਂ ਵੱਲੋਂ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਖਬਰਾਂ ਉੱਤੇ ਚਿੰਤਾ ਜਾਹਿਰ ਕੀਤੀ ਅਤੇ ਪ੍ਰਵਾਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੱਢਣ ਦੀ ਮੰਗ ਕੀਤੀ

LEAVE A REPLY

Please enter your comment!
Please enter your name here