ਪੰਜਾਬ ਕਪੂਰਥਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ; ਟਰੈਫਿਕ ਨਿਯਮਾਂ ਬਾਰੇ ਸੁਚੇਤ ਰਹਿਣ ਦੀ ਅਪੀਲ By admin - September 17, 2025 0 5 Facebook Twitter Pinterest WhatsApp ਕਪੂਰਥਲਾ ਪੁਲਿਸ ਨੇ ਸ਼ਹਿਰ ਵਿਚ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਟਰੈਫਿਕ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਅਪੀਲ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੋਰਵ ਤੂਰਾ ਨੇ ਦੱਸਿਆ ਕਿ ਮਾਰਚ ਕੱਢਣ ਦਾ ਉਦੇਸ਼ ਟ੍ਰੈਫਿਕ ਨੂੰ ਬਿਹਤਰ ਬਣਾਉਣਾ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ, ਜਦੋਂ ਸੂਬੇ ਵਿੱਚ ਪ੍ਰਵਾਸੀਆਂ ਲਈ ਮੁਹਿੰਮ ਚੱਲ ਰਹੀ ਹੈ ਤਾਂ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈਣਾ ਚਾਹੀਦਾ, ਨਹੀਂ ਤਾਂ ਕਾਨੂੰਨ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਲਈ ਲੋੜੀਂਦੇ ਪੁਲਿਸ ਕਰਮਚਾਰੀ ਮੌਜੂਦ ਨੇ। ਇਨ੍ਹਾਂ ਵਿਚੋਂ ਬਹੁਤ ਸਾਰੇ ਕਰਮਚਾਰੀ ਵੱਖ-ਵੱਖ ਕੋਰਸਾਂ ‘ਤੇ ਹਨ ਅਤੇ ਕਿਸੇ ਵੀ ਕਮੀ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।