ਪੰਜਾਬ ਲੁਧਿਆਣਾ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ; ਕਾਰਤਿਕ ਬੱਗਨ ਕਤਲ ਮਾਮਲੇ ’ਚ ਦੋ ਗ੍ਰਿਫਤਾਰ By admin - September 17, 2025 0 8 Facebook Twitter Pinterest WhatsApp ਲੁਧਿਆਣਾ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਘਨ ਦੇ ਕਤਲ ਦੀ ਗੁੱਥੀ ਸੁਲਝਾ ਲਈ ਐ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਘਟਨਾ ਲਈ ਵਰਤੇ ਗਏ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਐ। ਹਾਲੇ ਕੁਝ ਮੁਲਜ਼ਮ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਣਯੋਗ ਐ ਕਿ ਕਾਰਤਿਕ ਬੱਗਨ ਨੂੰ ਬੀਤੀ 23 ਅਗੱਸਤ 2025 ਨੂੰ ਸੁੰਦਰ ਨਗਰ ਇਲਾਕਕੇ ਅੰਦਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਵੱਲੋਂ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਦੋਸ਼ੀਆਂ ਨੂੰ ਇੰਚਾਰਜ ਐਸਆਈਏ ਸਟਾਫ ਅਵਤਾਰ ਸਿੰਘ, ਇੰਚਾਰਜ ਸਪੈਸ਼ਲ ਸੈੱਲ ਨਵਦੀਪ ਸਿੰਘ ਅਤੇ ਐਸਐਚਓ ਦਰੇਸੀ ਦੀ ਅਗਵਾਈ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ 23 ਅਗਸਤ, 2025 ਨੂੰ ਰਾਤ ਲਗਭਗ 10:45 ਵਜੇ, ਸੁੰਦਰ ਨਗਰ ਵਿੱਚ ਆਈਸੀਆਈਸੀਆਈ ਬੈਂਕ ਚੌਕ ਨੇੜੇ ਅਣਪਛਾਤੇ ਵਿਅਕਤੀਆਂ ਨੇ ਕਾਰਤਿਕ ਬੱਗਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਸਟੇਸ਼ਨ ਦਰੇਸੀ ਵਿਖੇ ਐਫਆਈਆਰ ਨੰਬਰ 80 ਮਿਤੀ 24 ਅਗਸਤ, 2025, ਆਈਪੀਸੀ ਦੀ ਧਾਰਾ 103, 109, 3(5) ਅਤੇ ਅਸਲਾ ਐਕਟ ਦੀ ਧਾਰਾ 25, 27 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੀਸੀਟੀਵੀ ਫੁਟੇਜ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦੇ ਹੋਏ, ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਅਮਨਦੀਪ ਸਿੰਘ ਉਰਫ ਸੈਮ ਅਤੇ ਗੁਰਵਿੰਦਰ ਸਿੰਘ ਉਰਫ ਗੌਤਮ ਨੂੰ ਗ੍ਰਿਫਤਾਰ ਕੀਤਾ। ਉਸਨੇ ਦੱਸਿਆ ਕਿ ਤਿੰਨ ਵਿਸ਼ੇਸ਼ ਪੁਲਿਸ ਟੀਮਾਂ ਨੇ ਹਰਿਆਣਾ, ਦਿੱਲੀ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਗੋਆ ਸਮੇਤ ਪੰਜ ਰਾਜਾਂ ਵਿੱਚ ਮੁੱਖ ਦੋਸ਼ੀ ਦਾ ਪਤਾ ਲਗਾਇਆ। ਬਾਅਦ ਵਿੱਚ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਹਜ਼ੂਰ ਸਾਹਿਬ ਨੰਦੇੜ ਵਿੱਚ ਹਿਰਾਸਤ ਵਿੱਚ ਲਿਆ ਗਿਆ। 10 ਸਤੰਬਰ, 2025 ਨੂੰ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਲੁਧਿਆਣਾ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਨਾਂਦੇੜ ਸਾਹਿਬ, ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ।