ਪੰਜਾਬ ਮੋਗਾ ਪਹੁੰਚੇ ਕੇਂਦਰੀ ਮੰਤਰੀ ਐਸਪੀ ਸਿੰਘ ਬਘੇਲ; ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰ ਲਿਆ ਜਾਇਜ਼ਾ By admin - September 17, 2025 0 6 Facebook Twitter Pinterest WhatsApp ਕੇਂਦਰੀ ਮੰਤਰੀ ਐਸਪੀ ਸਿੰਘ ਬਘੇਲ ਅੱਜ ਮੋਗਾ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹੜ ਪੀੜਤਾਂ ਨਾਲ ਮੁਲਾਕਾਤ ਕਰ ਕੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸਹਾਇਤਾ ਨੂੰ ਲੋਕਾਂ ਤਕ ਪਹੁੰਚਾਇਆ ਜਾਵੇਗਾ, ਜਿਸ ਬਾਰੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਭਾਜਪਾ ਪੀੜਤ ਲੋਕਾਂ ਨਾਲ ਖੜ੍ਹੀ ਐ ਅਤੇ ਪੀੜਤਾਂ ਤਕ ਹਰ ਤਰ੍ਹਾਂ ਦੀ ਸਹਾਇਤਾ ਪਹੁੰਚਾਈ ਜਾਵੇਗੀ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ 12 ਹਜਾਰ ਕਰੋੜ ਰੁਪਏ ਰਾਹਤ ਫੰਡ ਜਾਰੀ ਕੀਤੇ ਗਏ ਹਨ ਅਤੇ ਹੁਣ 1600 ਕਰੋੜ ਰੁਪਏ ਹੋਰ ਜਾਰੀ ਕੀਤੇ ਨੇ ਜੋ ਕਿ ਹੜ ਪੀੜਤਾਂ ਲਈ ਵਰਤੇ ਜਾਣੇ ਹਨ। ਉਹਨਾਂ ਨੇ ਕਿਹਾ ਕਿ ਹੜ ਪੀੜਤਾਂ ਲਈ ਜਰੂਰਤ ਦਾ ਸਮਾਨ ਵੀ ਮੁਹਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਡੈਮੋਕਰੇਸੀ ਹੈ ਕੋਈ ਵੀ ਅਗਰ ਵਿਰੋਧ ਕਰਦਾ ਹੈ ਤਾਂ ਉਹਨਾਂ ਦਾ ਹੱਕ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਸਕੀਮ ਜਾਰੀ ਕੀਤੀ ਹੈ ਜਿਸ ਦਾ ਖੇਤ ਉਸ ਦਾ ਰੇਤ ਖੇਤਾਂ ਵਿੱਚ ਰੇਤ ਨਹੀਂ ਚਿੱਕੜ ਹੈ ਇਹ ਕਿਸਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ ਉੱਥੇ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੇ ਕਿਹਾ ਕਿ ਅਗਰ ਪੰਜਾਬ ਸਰਕਾਰ ਉਹਨਾਂ ਦੀ ਰੇਤ ਅੱਧ ਮੁੱਲ ਵਿੱਚ ਵੀ ਲਏ ਲਵੇ ਤਾਂ ਉਹ ਦੇਣ ਨੂੰ ਤਿਆਰ ਹੈ। ਇਸ ਤਰ੍ਹਾਂ ਦਾ ਮਜ਼ਾਕ ਉਹਨਾਂ ਨਾਲ ਨਾ ਕੀਤਾ ਜਾਵੇ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਭਾਰਤ ਜਨਤਾ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਵਾਸਤੇ ਅੱਗੇ ਰਵੇਗੀ।