ਪੰਜਾਬ ਗੁਰਦਾਸਪੁਰ ਡੀਸੀ ਨੂੰ ਮਿਲਿਆ ਮਸੀਹੀ ਆਗੂਆਂ ਦਾ ਵਫਦ; ਮਸੀਹ ਆਗੂ ਲਾਰੈਂਸ ਚੌਧਰੀ ਦੀ ਸੁਰੱਖਿਆ ਬਹਾਲੀ ਦੀ ਮੰਗ By admin - September 18, 2025 0 8 Facebook Twitter Pinterest WhatsApp ਮਸੀਹੀ ਆਗੂਆਂ ਨੇ ਡਿਪਟੀ ਕਮਿਸ਼ਨਰ ਤਕ ਪਹੁੰਚ ਕਰ ਕੇ ਮਸੀਹੀ ਆਗੂ ਲਾਰੈਂਸ ਚੌਧਰੀ ਦੀ ਸੁਰੱਖਿਆ ਬਹਾਲੀ ਦੀ ਮੰਗ ਕੀਤੀ ਐ। ਡਿਪਟੀ ਕਮਿਸ਼ਨਰ ਨੂੰ ਰਾਜਪਾਲ ਦੇ ਨਾਮ ਮੰਗ ਪੱਤਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਮਸੀਹੀ ਆਗੂ ਨੂੰ ਕਾਫੀ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਨੇ, ਇਸ ਲਈ ਉਨ੍ਹਾਂ ਦੀ ਵਾਪਸ ਲਈ ਸੁਰੱਖਿਆ ਮੁੜ ਬਹਾਲ ਕਰਨੀ ਚਾਹੀਦੀ ਐ। ਮਸੀਹੀ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਮਾਹੌਲ ਲਗਾਤਾਰ ਖਰਾਬ ਹੋ ਰਿਹਾ ਐ, ਜਿਸ ਦੇ ਚਲਦਿਆਂ ਉਨ੍ਹਾਂ ਦੇ ਆਗੂ ਦੀ ਜਾਨ ਨੂੰ ਵੀ ਖਤਰਾ ਐ, ਜਿਸ ਦੇ ਚਲਦਿਆਂ ਉਨ੍ਹਾਂ ਦੀ ਸੁਰੱਖਿਆ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬੇਨਤੀ ਨਾ ਮੰਨੀ ਤਾਂ ਸੰਘਰਸ਼ ਉਲੀਕਿਆ ਜਾਵੇਗਾ। ਗੱਲਬਾਤ ਦੌਰਾਨ ਪ੍ਰਧਾਨ ਜਤਿੰਦਰਬੀਰ ਸਿੰਘ ਪੰਨੂ ਅਤੇ ਬੱਬਾ ਗਿੱਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾ ਤਾਂ ਵਪਾਰੀ ਸੇਫ਼ ਹੈ ਅਤੇ ਨਾ ਹੀ ਜਥੇਬੰਦੀਆਂ ਦੇ ਆਗੂ ਸੁਰੱਖਿਆ ਨੇ। ਉਹਨਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਾਰੇਂਸ ਚੌਧਰੀ ਨੂੰ ਧਮਕੀਆਂ ਮਿਲ ਰਹੀਆਂ ਨੇ, ਜਿਸ ਦੇ ਚਲਦਿਆਂ ਉਹ ਸਰਕਾਰ ਤੋਂ ਸਿਕਿਉਰਟੀ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਪਾਸੇ ਛੇਤੀ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।