ਪੰਜਾਬ ਜਲੰਧਰ ਪੁਲਿਸ ਵੱਲੋਂ ਯੂਪੀ ਤੋਂ ਪਰਵਾਸੀ ਗ੍ਰਿਫਤਾਰ; ਨਾਬਾਲਿਗ ਨੂੰ ਭਜਾ ਕੇ ਯੂਪੀ ਲੈ ਗਿਆ ਸੀ ਪਰਵਾਸੀ By admin - September 18, 2025 0 7 Facebook Twitter Pinterest WhatsApp ਜਲੰਧਰ ਪੁਲਿਸ ਨੇ ਨਾਬਾਲਿਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਪਰਵਾਸੀ ਨੂੰ ਉਤਰ ਪ੍ਰਦੇਸ਼ ਤੋਂ ਲੜਕੀ ਸਮੇਤ ਗ੍ਰਿਫਤਾਰ ਕੀਤਾ ਐ। ਜਾਣਕਾਰੀ ਅਨੁਸਾਰ ਜਲੰਧਰ ਦੀ ਇੰਦਰਾ ਕਾਲੋਨੀ ਵਿਚੋਂ ਇਕ ਨਾਬਾਲਿਗ ਲੜਕੀ ਦੇ ਅਗਵਾ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਟੀਮ ਬਣਾ ਕੇ ਮੁਲਜਮ ਦੀ ਪੈੜ ਨਪਦਿਆਂ ਉਸ ਨੂੰ ਉਤਰ ਪ੍ਰਦੇਸ਼ ਤੋਂ ਲੜਕੀ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਲੜਕੀ ਨੂੰ ਪਰਿਵਾਰ ਹਵਾਲੇ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਸਟੇਸ਼ਨ 1 ਦੇ ਇੰਚਾਰਜ ਰਾਕੇਸ਼ ਕੁਮਾਰ ਦੇ ਦੱਸਣ ਮੁਤਾਬਕ ਦੋ ਮਹੀਨੇ ਪਹਿਲਾਂ, ਇੱਕ ਪ੍ਰਵਾਸੀ ਵਿਅਕਤੀ ਨੇ ਇੰਦਰਾ ਕਲੋਨੀ ਤੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਤਰ ਪ੍ਰਦੇਸ਼ ਲੈ ਗਿਆ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ, ਤਾਂ ਇੱਕ ਟੀਮ ਪਰਿਵਾਰਕ ਮੈਂਬਰਾਂ ਸਮੇਤ ਉਤਰ ਪ੍ਰਦੇਸ਼ ਭੇਜੀ ਗਈ। ਸਥਾਨਕ ਪੁਲਿਸ ਨਾਲ ਸੰਪਰਕ ਕਰਨ ਤੋਂ ਬਾਅਦ, ਪੁਲਿਸ ਨੇ ਮੌਕੇ ‘ਤੇ ਛਾਪਾ ਮਾਰਿਆ, ਜਿੱਥੇ ਮੁਲਜਮ ਲੜਕੀ ਸਮੇਤ ਮੌਜੂਦ ਸੀ। ਪੁਲਿਸ ਨੇ ਮੁਲਜਮ ਨੂੰ ਲੜਕੀ ਸਮੇਤ ਹਿਰਾਸਤ ਵਿਚ ਲੈ ਕੇ ਪੰਜਾਬ ਲਿਆ ਕੇ ਲੜਕੀ ਨੂੰ ਵਾਰਿਸਾਂ ਹਵਾਲੇ ਕਰ ਕੇ ਮੁਲਜਮ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।