ਪੰਜਾਬ ਪਰਵਾਸੀਆਂ ਨੂੰ ਲੈ ਬੋਲੇ ਕਿਸਾਨ ਆਗੂ ਜੋਗਿੰਦਰ ਉਗਰਾਹਾਂ; ਇਕ ਦੀ ਗਲਤੀ ਲਈ ਸਾਰਿਆਂ ਨੂੰ ਜ਼ਿੰਮੇਵਾਰ ਦੱਸਣ ਦੀ ਨਿੰਦਾ By admin - September 18, 2025 0 6 Facebook Twitter Pinterest WhatsApp ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਵਿਚੋਂ ਪਰਵਾਸੀਆਂ ਨੂੰ ਬਾਹਰ ਕੱਢੇ ਜਾਣ ਦਾ ਵਿਰੋਧ ਕੀਤਾ ਐ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਲਈ ਮਜਦੂਰਾਂ ਦੀ ਜ਼ਰੂਰਤ ਪਰਵਾਸੀ ਲੋਕ ਹੀ ਪੂਰਾ ਕਰਦੇ ਨੇ, ਇਸ ਲਈ ਇਨ੍ਹਾਂ ਨੂੰ ਪੰਜਾਬ ਵਿਚੋਂ ਕੱਢਣ ਬਾਅਦ ਕਿਸਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਐ। ਉਨ੍ਹਾਂ ਕਿਹਾ ਕਿ ਕਿਸੇ ਇਕ ਦੀ ਗਲਤੀ ਲਈ ਪੂਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਗਲਤ ਐ। ਉਨ੍ਹਾਂ ਕਿਹਾ ਕਿ ਪਰਵਾਸੀ ਇੱਥੇ ਮਿਹਨਤ-ਮਜਦੂਰੀ ਕਰਨ ਲਈ ਆਉਂਦੇ ਨੇ, ਇਸ ਲਈ ਇਨ੍ਹਾਂ ਨੂੰ ਬਾਹਰ ਕੱਢਣ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਹੋਣਾ ਅਤੇ ਇਸ ਦਾ ਵਿਰੋਧ ਹੋਣਾ ਚਾਹੀਦਾ ਐ।