ਤਰਨ ਤਾਰਨ ਪੁਲਿਸ ਵੱਲੋਂ ਹਥਿਆਰਾਂ ਸਮੇਤ ਇਕ ਕਾਬੂ; 2 ਗਲੋਕ ਪਿਸਟਲ, ਇਕ ਪਿਸਟਲ ਤੇ ਮੈਗਜੀਨ ਬਰਾਮਦ

0
6

ਤਰਨ ਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਸਖਸ਼ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮਾਂ ਕੋਲੋਂ 2 ਪਿਸਤੌਲ ਗਲੋਕ ਮੈਗਜ਼ੀਨ, 1 ਪਿਸਤੌਲ 9 ਐਮਐਮ ਅਤੇ ਇੱਕ ਮੈਗਜ਼ੀਨ ਤੇ 30 ਹਜ਼ਾਰ ਨਕਦੀ ਬਰਾਮਦ ਹੋਈ ਐ। ਫੜੇ ਗਏ ਮੁਲਜਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮਾਢੀ ਕੰਬੂ ਤਰਨ ਤਾਰਨ ਵਜੋਂ ਹੋਈ ਐ। ਮੁਲਜਮ ਵੱਲੋਂ ਇਹ ਹਥਿਆਰ ਸਰਹੰਦ ਪਾਰੋਂ ਮੰਗਵਾਏ ਗਏ ਸੀ, ਜਿਨ੍ਹਾਂ ਨੂੰ ਅੱਗੇ ਸਪਲਾਈ ਕਰਨ ਦਾ ਸ਼ੱਕ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਲਿਆ ਐ।
ਪੁਲਿਸ ਦੇ ਦੱਸਣ ਮੁਤਾਬਕ  ਮੁਲਜ਼ਮ ਖ਼ਿਲਾਫ਼ ਥਾਣਾ ਵਲਟੋਹਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਦੋ ਦਿਨਾਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਜਿਸ ਪਾਸੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਅੰਮ੍ਰਿਤ ਪਾਲ ਸਿੰਘ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਸਮੱਗਲਰਾਂ ਨਾਲ ਸਬੰਧ ਹਨ, ਜੋ ਮੋਬਾਇਲ ਦੀ ਵਰਤੋਂ ਕਰਦੇ ਹੋਏ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਬੀਤੇ ਸਮੇਂ ਤੋਂ ਹਥਿਆਰ ਮੰਗਵਾਉਣ ਦਾ ਧੰਦਾ ਕਰ ਰਿਹਾ ਸੀ।
ਬਰਾਮਦ ਕੀਤੇ ਗਏ ਹਥਿਆਰ ਵੀ ਡਰੋਨ ਦੀ ਮਦਦ ਨਾਲ ਭਾਰਤ ਪੁੱਜੇ ਸਨ ਅਤੇ ਇਸ ਮੁਲਜ਼ਮ ਵੱਲੋਂ ਇਨ੍ਹਾਂ ਹਥਿਆਰਾਂ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ, ਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮ ਜਦੋਂ ਨਾਬਾਲਗ ਸੀ, ਉਸ ਸਮੇਂ ਕਤਲ ਮਾਮਲੇ ਵਿਚ ਨਾਮਜ਼ਦ ਸੀ ਅਤੇ ਹੁਣ ਇਹ ਮੁਲਜ਼ਮ ਜਮਾਨਤ ’ਤੇ ਬਾਹਰ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਬਰਾਮਦ ਕੀਤੇ ਗਏ ਮੋਬਾਇਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here