ਪਰਾਲੀ ਮਾਮਲੇ ਨੂੰ ਲੈ ਕੇ ਬੋਲੇ ਰੁਲਦੂ ਸਿੰਘ ਮਾਨ; ਸੁਪਰੀਮ ਕੋਰਟ ਨੂੰ ਮੁੜ ਵਿਚਾਰ ਕਰਨ ਦੀ ਅਪੀਲ; ਕਿਸਾਨਾਂ ਦੀ ਥਾਂ ਸਰਕਾਰਾਂ ਨੂੰ ਤਾੜਨਾਂ ਦੀ ਦਿੱਤੀ ਸਲਾਹ

0
44

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਸੁਪਰੀਮ ਕੋਰਟ ਨੂੰ ਪਰਾਲੀ ਮਾਮਲਾ ਵਿਚ ਕੀਤੀ ਟਿੱਪਣੀ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਐ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣਾ ਕਿਸਾਨਾਂ ਦੀ ਮਜਬੂਰੀ ਐ ਇਸ ਲਈ ਸੁਪਰੀਮ ਕੋਰਟ ਨੂੰ ਕਿਸਾਨਾਂ ਤੇ ਸਖਤੀ ਕਰਨ ਦੀ ਥਾਂ ਮਸਲੇ ਦੇ ਹੱਲ ਲਈ ਸਰਕਾਰਾਂ ਨੂੰ ਤਾੜਨਾ ਕਰਨੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣਾ ਕਿਸਾਨਾਂ ਦੀ ਮਜਬੂਰੀ ਐ, ਇਸ ਲਈ ਕਿਸਾਨਾਂ ਤੇ ਸਖਤੀ ਦੀ ਥਾਂ ਕਿਸਾਨਾਂ ਨੂੰ ਪਰਾਲੀ ਸਾੜਣ ਦਾ ਬਦਲ ਦੇਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਾਲੀ ਦੇ ਨਿਪਟਾਰੇ ਲਈ ਖਰਚਾ ਦੇਣਾ ਚਾਹੀਦਾ ਐ।
ਉਹਨਾਂ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ’ਤੇ ਸਖਤ ਫੈਸਲਾ ਲੈਣ ਦੀ ਬਜਾਏ ਸਰਕਾਰਾਂ ਨੂੰ ਸਖਤ ਤਾੜਨਾ ਕੀਤੀ ਜਾਵੇ ਅਤੇ ਪਰਾਲੀ ਦੇ ਰਾਖ ਰਖਾਵ ਦੇ ਲਈ ਸਰਕਾਰਾਂ ਨੂੰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣੀ ਚਾਹੀਦੀ ਹੈ। ਛੋਟੇ ਕਿਸਾਨ ਕੋਲ ਪੂਰੇ ਪ੍ਰਬੰਧ ਨਾ ਹੋਣ ਕਾਰਨ ਮਜਬੂਰੀ ਵੱਸ ਉਸ ਨੂੰ ਪਰਾਲੀ ਸਾੜਨੀ ਪੈਂਦੀ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਜੇਲ ਭੇਜਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਕੀਤਾ ਜਾਵੇਗਾ।

LEAVE A REPLY

Please enter your comment!
Please enter your name here