ਪੰਜਾਬ ਅੰਮ੍ਰਿਤਸਰ ਦੇ ਡੀਸੀ ਨੂੰ ਜਥੇਬੰਦੀਆਂ ਦਾ ਮੰਗ ਪੱਤਰ; ਰਾਜਾ ਕਿੰਗ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ; ਭੰਡਾਰੀ ਪੁੱਲ ਜਾਮ ਕਰਨ ਦੀ ਦਿੱਤੀ ਚਿਤਾਵਨੀ By admin - September 19, 2025 0 7 Facebook Twitter Pinterest WhatsApp ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਰਾਜਾ ਕਿੰਗ ਨਾਮ ਦੇ ਸਖਸ਼ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ। ਜਥੇਬੰਦੀਆਂ ਨੇ ਇਹ ਮੰਗ ਰਾਜਾ ਕਿੰਗ ਦੀ ਸ਼ੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤੀ ਐ, ਜਿਸ ਵਿਚ ਉਹ ਗੁਰੂਘਰ ਵਿੱਚ “ਜੈ ਮਾਤਾ ਜੀ” ਦੇ ਨਾਅਰੇ ਲਗਾਏ ਅਤੇ ਗੁਰੂ ਸਾਹਿਬਾਨਾਂ ਅਤੇ ਹਿੰਦੂ ਦੇਵੀ–ਦੇਵਤਿਆਂ ਬਾਰੇ ਗਲਤ ਸ਼ਬਦ ਵਰਤਦਾ ਦਿਖਾਈ ਦੇ ਰਿਹਾ ਐ। ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਤੋਂ ਮੁਲਜਮ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਆਗੂਆਂ ਨੇ ਕਿਹਾ ਕਿ ਜੇਕਰ 22 ਸਤੰਬਰ ਤਕ ਦੋਸ਼ੀ ਖਿਲਾਫ ਕਾਰਵਾਈ ਨਾ ਹੋਈ ਤਾਂ ਉਹ ਭੰਡਾਰੀ ਪੁਲ ਜਾਮ ਕਰ ਕੇ ਪ੍ਰਦਰਸ਼ਨ ਕਰਨਗੇ। ਜਥੇਬੰਦੀਆਂ ਨੇ ਸਪਸ਼ਟ ਕੀਤਾ ਕਿ ਇਹ ਕਾਰਵਾਈ ਬਹੁਤ ਪਹਿਲਾਂ ਹੀ ਹੋ ਜਾਣੀ ਚਾਹੀਦੀ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਦਮ ਨਾ ਚੁੱਕਣ ਕਾਰਨ ਹੁਣ ਉਹਨਾਂ ਨੂੰ ਮਜਬੂਰ ਹੋ ਕੇ ਮੰਗ ਪੱਤਰ ਦੇਣਾ ਪਿਆ ਹੈ। ਉਹਨਾਂ ਨੇ ਚੇਤਾਵਨੀ ਦਿੱਤੀ ਕਿ ਅਗਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਕਟਹਿਰੇ ਵਿਚ ਖੜ੍ਹਾ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਸਾਬਤ ਹੋਈ ਐ।