ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲੈਣਗੇ ਜਾਇਜ਼ਾ

0
6

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਪਹਿਲੀ ਵਾਰ ਪੰਜਾਬ ਆਉਣ ‘ਤੇ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਭਰੀ ਅਤੇ ਦੇਸ਼ ਲਈ ਅਮਨ-ਚੈਨ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਮੋਹੋਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਕੇਂਦਰੀ ਮੰਤਰੀਆਂ ਨੂੰ ਦੇਸ਼ ਦੇ ਵੱਖ ਵੱਖ ਹਿੱਸਿਆਂ ਅੰਦਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਿਹਾ ਐ, ਜਿਸ ਦੇ ਤਹਿਤ ਉਹ ਪੰਜਾਬ ਦਾ ਦੌਰਾ ਕਰਨ ਆਏ ਹਨ।
ਉਨ੍ਹਾਂ ਕਿਹਾ ਕਿ ਦੌਰੇ ਦੀ ਸ਼ੁਰੂਆਤ ਮੋਗਾ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਏ ਨੁਕਸਾਨ ਦੀ ਰਿਪੋਰਟ ਦੇ ਆਧਾਰ ਤੇ ਰਾਹਤ ਭੇਜੀ ਜਾਵੇਗੀ। ਉਹਨਾਂ ਕਿਹਾ ਕਿ ਹੜ ਕਾਰਨ ਘਰਾਂ, ਫਸਲਾਂ ਅਤੇ ਪਸ਼ੂ-ਪਾਲਣ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ। ਉਹ ਖੁਦ ਅੱਜ ਜ਼ਿਲ੍ਹਾ ਮੋਗਾ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਮੌਕੇ ‘ਤੇ ਜਾ ਕੇ ਨੁਕਸਾਨ ਦੀ ਪੂਰੀ ਜਾਣਕਾਰੀ ਲੈਣਗੇ।
ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ 1600 ਕਰੋੜ ਰੁਪਏ ਦਾ ਰਾਹਤ ਪੈਕਜ ਜਾਰੀ ਕੀਤਾ ਗਿਆ ਹੈ। ਜੇਕਰ ਇਹ ਰਕਮ ਹੜ ਪੀੜਤਾਂ ਲਈ ਅਣਕਾਫ਼ੀ ਰਹੀ, ਤਾਂ ਉਹ ਖ਼ੁਦ ਪ੍ਰਧਾਨ ਮੰਤਰੀ ਨੂੰ ਲਿਖਤੀ ਰੂਪ ਵਿੱਚ ਬੇਨਤੀ ਕਰਨਗੇ, ਜਿਸ ਨਾਲ ਭਵਿੱਖ ਵਿੱਚ ਇਹ ਪੈਕਜ ਹੋਰ ਵਧਾਇਆ ਜਾ ਸਕਦਾ ਹੈ। ਮੋਹੋਲ ਨੇ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਸਮੇਤ ਦੇਸ਼ ਦੇ ਸਾਰੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਰਾਹਤ ਤੇ ਪੁਨਰਵਾਸ ਕਾਰਜ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here