ਪੰਜਾਬ ਰਾਜ ਸਭਾ ਮੈਂਬਰ ਬਿਕਰਮਜੀਤ ਸਾਹਨੀ ਦਾ ਬਿਆਨ; ਹੜ੍ਹ ਪੀੜਤਾਂ ਦੀ ਮਦਦ ਦੀ ਕੀਤੀ ਅਪੀਲ; ਮਿਸ਼ਨ ਚੜ੍ਹਦੀ ਕਲਾਂ ਤਹਿਤ ਸਹਿਯੋਗ ਦਾ ਦਿੱਤਾ ਸੁਨੇਹਾ By admin - September 19, 2025 0 7 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸਾਂਸਦ ਬਿਕਰਮਜੀਤ ਸਿੰਘ ਸਾਹਨੀ ਨੇ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਐ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾਂ ਤਹਿਤ ਪੀੜਤਾਂ ਦੀ ਮਦਦ ਦਾ ਬੀੜਾ ਚੁੱਕਿਆ ਐ। ਉਨ੍ਹਾਂ ਲੋਕਾਂ ਨੂੰ ਪੀੜਤਾਂ ਦੀ ਮਦਦ ਲਈ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਐ ਤਾਂ ਜੋ ਹੜ੍ਹ ਪੀੜਤਾਂ ਨੂੰ ਫੌਰੀ ਮਦਦ ਦੇਣ ਦੇ ਨਾਲ ਨਾਲ ਕਿਸਾਨਾਂ ਦੀ ਅਗਲੀ ਫਸਲ ਬੀਜਣ ਲਈ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਮਿਸ਼ਨ ਵਿਚ 1 ਕਰੋੜ ਰੁਪਏ ਦਾ ਯੋਗਦਾਨ ਪਾਇਆ ਐ ਅਤੇ ਸਾਰੇ ਪੰਜਾਬੀਆਂ ਨੂੰ ਇਸ ਵਿਚ ਦਿਲ ਖੋਲ੍ਹ ਦੇ ਮਦਦ ਦੀ ਅਪੀਲ ਐ। ਉਨ੍ਹਾਂ ਅੱਗੇ ਕਿਹਾ ਕਿ ਦਾਨੀ ਸੱਜਣ rangla.punjab.gov.in ਰਾਹੀਂ ਆਪਣਾ ਯੋਗਦਾਨ ਸਰਕਾਰ ਵੱਲ ਭੇਜ ਸਕਦੇ ਨੇ। ਉਨ੍ਹਾਂ ਕਿਹਾ ਕਿ ਤੁਹਾਡਾ ਭੇਜਿਆ ਪੈਸਾ ਹੜ੍ਹ ਪੀੜਤਾਂ ਨੂੰ ਮੁੜ ਪੈਰਾ ਸਿਰ ਹੋਣ ਵਿਚ ਵੱਡੀ ਭੂਮਿਕਾ ਨਿਭਾਅ ਸਕਦਾ ਐ, ਇਸ ਲਈ ਹਰ ਇਕ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਐ।