ਤਰਨ ਤਾਰਨ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ; ਆਪਰੇਸ਼ਨ ਕਾਸੋ ਤਹਿਤ ਸ਼ੱਕੀ ਥਾਵਾਂ ਦੀ ਤਲਾਸ਼ੀ

0
7

 

ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਸ਼ਹਿਰ ਦੇ ਮੁਹੱਲਾ ਮੂਰਦੀ ਅੱਡਾ ਵਿਖੇ ਛਾਪੇਮਾਰੀ ਕਰਕੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਇਸ ਬਾਰੇ ਗੱਲਬਾਤ ਕਰਦਿਆਂ ਆਈਜੀ ਉਮਰਾਂ ਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਦੇ ਦਿਸ਼ਾ ਨਿਰਦੇਸ਼ਾ ਤੇ ਅਮਲ ਕਰਦਿਆਂ ਕਾਸੋ ਅਭਿਆਨ ਤਹਿਤ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਜਣਿਆਂ ਖਿਲਾਫ ਮਾਮਲੇ ਦਰਜ਼ ਕੀਤੇ ਜਾਂ ਰਹੇ ਨੇ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਆਮ ਜਨਤਾ ਨੂੰ ਵੀ ਨਸ਼ੇ ਖਤਮ ਕਰਨ ਵਿਚ ਮਦਦ ਦੀ ਅਪੀਲ ਕੀਤੀ ਐ।

LEAVE A REPLY

Please enter your comment!
Please enter your name here