ਪਟਿਆਲਾ ਥਾਣਾ ਤ੍ਰਿਪੜੀ ਦੇ ਬਾਹਰ ਮਹਿਲਾਵਾਂ ਦਾ ਧਰਨਾ; ਅੱਧੀ ਰਾਤ ਨੂੰ ਥਾਣੇ ਮੂਹਰੇ ਧਰਨਾ ਦੇ ਕੇ ਮੰਗਿਆ ਇਨਸਾਫ਼

0
7

ਪਟਿਆਲਾ ਦੇ ਥਾਣਾ ਤ੍ਰਿਪੜੀ ਦੇ ਅੱਗੇ ਮਹਿਲਾਵਾਂ ਨੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਕਰ ਰਹੀ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ਼ਵੇਤਾ ਜਿੰਦਲ ਨੇ ਕਿਹਾ ਕਿ ਉਸ ਨੇ ਇਕ ਮੋਬਾਈਲ ਦੀ ਦੁਕਾਨ ਤੋਂ ਮੋਬਾਈਲ ਠੀਕ ਕਰਵਾਉਣ ਲਈ ਦਿੱਤਾ ਸੀ ਪਰ ਦੁਕਾਨਦਾਰ ਨੇ ਮੋਬਾਈਲ ਦਾ ਡਾਟਾ ਡਿਲੀਟ ਕਰ ਦਿੱਤਾ, ਜਿਸ ਦੀ ਸ਼ਿਕਾਇਤ ਪੁਲਿਸ ਕੋਲ ਦਿੱਤੀ ਸੀ ਪਰ ਪੁਲਿਸ ਨੇ ਕਾਰਵਾਈ ਨਹੀਂ ਕੀਤੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਐ। ਉਧਰ ਪੁਲਿਸ ਅਧਿਕਾਰੀ ਨੇ ਦੋਵੇਂ ਧਿਰਾਂ ਨੂੰ ਬੁਲਾ ਕੇ ਸਮਝੋਤਾ ਕਰਵਾਉਣ ਦੀ ਗੱਲ ਕਹੀ ਐ।

LEAVE A REPLY

Please enter your comment!
Please enter your name here