ਪੰਜਾਬ ਜਲੰਧਰ ’ਚ 1158 ਸਹਾਇਕ ਪ੍ਰੋਫੈਸਰਾਂ ਦਾ ਪ੍ਰਦਰਸ਼ਨ; ਭਰਤੀ ਲਈ ਸਮੀਖਿਆ ਪਟੀਸ਼ਨ ਦੀ ਕੀਤੀ ਮੰਗ By admin - September 20, 2025 0 22 Facebook Twitter Pinterest WhatsApp 1158 ਸਹਾਇਕ ਪ੍ਰੋਫੈਸਰਾਂ ਨੇ ਅੱਜ ਜਲੰਧਰ ਦੇ ਪੀਏਪੀ ਚੌਂਕ ਵਿਖੇ ਧਰਨਾ ਲਾ ਕੇ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਦਿਆਂ ਸਰਕਾਰ ਤੋਂ ਉਨ੍ਹਾਂ ਦੀ ਭਰਤੀ ਲਈ ਸਮੀਖਿਆ ਪਟੀਸ਼ਨ ਦਾਖਲ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਇਲਜਾਮ ਸੀ ਕਿ ਉਨ੍ਹਾਂ ਨੇ ਖੁਦ ਪੈਸੇ ਇਕੱਠੇ ਕਰ ਕੇ ਵਿਅਕਤੀਗਤ ਪਟੀਸ਼ਨ ਦਾਇਰ ਕੀਤੀ ਐ ਜਦਕਿ ਸਰਕਾਰ ਨੂੰ ਇਸ ਵਿਚ ਮਦਦ ਕਰਨੀ ਚਾਹੀਦੀ ਸੀ। ਉਨ੍ਹਾਂ ਸਰਕਾਰ ਤੋਂ ਆਪਣੇ ਵੱਲੋਂ ਸਮੀਖਿਆ ਪਟੀਸ਼ਨ ਦਾਖਲ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਆਪਣੀਆਂ ਨੌਕਰੀਆਂ ‘ਤੇ ਵਾਪਸ ਆ ਕੇ ਆਪਣੇ ਪਰਿਵਾਰਾਂ ਦਾ ਸਹੀ ਪਾਲਣ ਪੋਸ਼ਣ ਕਰ ਸਕਣ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਉਹ 1,158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਰਤੀ ਸੰਬੰਧੀ ਅਦਾਲਤ ਦੇ ਹੁਕਮਾਂ ਬਾਰੇ ਪੰਜਾਬ ਸਰਕਾਰ ਤੋਂ ਸਮੀਖਿਆ ਪਟੀਸ਼ਨ ਦੀ ਮੰਗ ਕੀਤੀ ਸੀ। ਹਾਲਾਂਕਿ, ਪੰਜਾਬ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਪਟੀਸ਼ਨ ਦਾਇਰ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਵਿਦਿਆਰਥੀਆਂ ਨੇ ਖੁਦ ਪੈਸੇ ਇਕੱਠੇ ਕੀਤੇ ਹਨ ਅਤੇ ਅਦਾਲਤ ਵਿੱਚ ਇੱਕ ਵਿਅਕਤੀਗਤ ਪਟੀਸ਼ਨ ਦਾਇਰ ਕੀਤੀ ਹੈ। ਪਰ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।