ਪੰਜਾਬ ਮੁੱਖ ਮੰਤਰੀ ਮਾਨ ਵੱਲੋਂ ਸਿਹਤ ਬਾਰੇ ਵੱਡਾ ਐਲਾਨ; 10 ਲੱਖ ਦਾ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ; 200 ਨਵੇਂ ਮਹੱਲਾ ਕਲੀਨਿਕ ਖੋਲ੍ਹੇਗੀ ਸਰਕਾਰ By admin - September 22, 2025 0 7 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਸਬੰਧੀ ਵੱਡੇ ਐਲਾਨ ਕੀਤੇ ਨੇ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਸਾਲਾਂ ਦੌਰਾਨ ਸਿਹਤ ਸਹੂਲਤਾਂ ਨੂੰ ਲੈ ਕੇ ਵੱਡੇ ਕੰਮ ਕੀਤੇ ਨੇ। ਸਰਕਾਰ ਨੇ 811 ਮੁਹੱਲਾ ਕਲੀਨਿਕ ਖੋਲ੍ਹੇ ਗਏ ਨੇ ਅਤੇ 200 ਹੋਰ ਕਲੀਨਿਕ ਖੋਲ੍ਹ ਕੇ ਇਹ ਗਿਣਤੀ 1000 ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ 10 ਲੱਖ ਰੁਪਏ ਦਾ ਸਿਹਤ ਬੀਮਾ ਸਕੀਮ ਸ਼ੁਰੂ ਕਰ ਦਿੱਤੀ ਐ, ਜਿਸ ਦੀ ਰਜਿਸਟ੍ਰੇਸ਼ਨ ਦਾ ਕੰਮ ਕੱਲ੍ਹ ਤੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 10-12 ਦਿਨਾਂ ਵਿੱਚ ਦੋਹਾਂ ਜ਼ਿਲ੍ਹਿਆਂ ਅੰਦਰ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਇਹ ਸਕੀਮ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਕੀਮ ਵਿੱਚ ਪਰਿਵਾਰ ਦੇ ਸਾਰੇ ਮੈਂਬਰ ਸ਼ਾਮਿਲ ਹੋਣਗੇ, ਜਿਸ ਨਾਲ ਹਰ ਘਰ ਦੀ ਸਿਹਤ ਸੰਭਾਲ ਵਿੱਚ ਸੁਧਾਰ ਆਵੇਗਾ। ਇਸ ਐਲਾਨ ਨਾਲ ਪੰਜਾਬੀਆਂ ਲਈ ਸਿਹਤ ਸਬੰਧੀ ਵੱਡੀ ਸੁਵਿਧਾ ਉਪਲਬਧ ਹੋਣ ਦੀ ਉਮੀਦ ਹੈ।