ਪੰਜਾਬ ਸਰਕਾਰ ਨੇ ਅੱਜ ਸੁਨਾਮ ਤੋਂ ਇੱਕ ਨਵੀਂ ਸੜਕ ਸੁਰੱਖਿਆ ਪਹਿਲਕਦਮੀ ਸ਼ੁਰੂ ਕੀਤੀ। ਪਹਿਲਾਂ ਹੈਲਮੇਟ, ਫਿਰ ਯਾਤਰਾ ਮੁਹਿੰਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀ, ਗੈਰ-ਸਰਕਾਰੀ ਸੰਗਠਨ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਇਸੇ ਮੁਹਿੰਮ ਤਹਿਤ ਅੱਜ ਸਮਾਜ ਸੇਵੀ ਸੰਸਥਾ ਵੱਲੋਂ ਲੋਕਾਂ ਨੂੰ 50 ਦੇ ਕਰੀਬ ਮੁਫਤ ਹੈਲਮਟ ਵੰਡੇ ਗਏ। ਹੈਲਮੈਟ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਸੁਰੱਖਿਆ ਯਾਤਰਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ।