ਪੰਜਾਬ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਵਿੰਦਰ ਸਿੰਘ; ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ By admin - September 23, 2025 0 8 Facebook Twitter Pinterest WhatsApp ਡੇਰਾ ਬਿਆਸ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਅੱਜ ਨਾਭਾ ਜਿਲ੍ਹੇ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਉਹ ਲਗਭਗ 35 ਮਿੰਟਾਂ ਤਕ ਜੇਲ੍ਹ ਅੰਦਰ ਰਹੇ। ਉਨ੍ਹਾਂ ਨੇ ਬਿਕਰਮ ਮਜੀਠੀਆ ਨਾਲ ਗੱਲਬਾਤ ਕੀਤੀ ਅਤੇ ਕੁੱਝ ਸਮੇਂ ਬਾਅਦ ਵਾਪਸ ਪਰਤ ਗਏ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। ਦੱਸਣਯੋਗ ਐ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਉਹ ਉਦੋਂ ਤੋਂ ਜੇਲ੍ਹ ਵਿੱਚ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ 2021 ਵਿੱਚ ਦਾਇਰ ਕੀਤੇ ਗਏ ਇੱਕ NDPS ਮਾਮਲੇ ਨਾਲ ਜੋੜਿਆ ਹੈ। ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਅਜਨਾਲਾ ਦੇ ਇੱਕ ਸਾਬਕਾ ਵਿਧਾਇਕ ਸਮੇਤ 200 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਮਜ਼ਬੂਤ ਹੈ ਅਤੇ ਮਜੀਠੀਆ ਇਸ ਵਾਰ ਆਸਾਨੀ ਨਾਲ ਜੇਲ੍ਹ ਵਿੱਚੋਂ ਬਾਹਰ ਨਹੀਂ ਆ ਸਕਣਗੇ।