ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ; ਵਿਸ਼ਾਲ ਨਗਰ ਕਰਤਨ ਨੂੰ ਲੈ ਕੇ ਕੀਤੇ ਸੁਰੱਖਿਆ ਪ੍ਰਬੰਧ

0
7

ਫਰੀਦਕੋਟ ਵਿਖੇ ਚੱਲ ਰਹੇ ਪੰਜ ਰੋਜ਼ਾ ਬਾਬਾ ਸ਼ੇਖ ਫਰੀਦ ਆਗਮਨ ਪੂਰਵ ਧਾਰਮਿਕ ਮੇਲੇ ਦੇ ਅਖੀਰਲੇ ਦਿਨ ਅੱਜ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਐ ਰਿਹਾ ਜੋ ਟਿੱਲਾ ਬਾਬਾ ਸ਼ੇਖ ਫਰੀਦ ਜੀ ਦੇ ਅਸਥਾਨ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਤੱਕ ਜਾਏਗਾ। ਇਸ ਵਿਚ ਲੱਖਾਂ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਨੇ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਮੇਲੇ ਨੂੰ ਸ਼ਾਂਤੀ ਪੂਰਵਕ ਸਿਰੇ ਚੜਾਉਣਾ ਐ, ਜਿਸ ਨੂੰ ਲੈ ਕੇ ਕੇ ਪੁਲਿਸ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਐ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਡਾ ਪ੍ਰਗਿਆ ਜੈਨ ਦੱਸਿਆ ਕਿ 1200 ਪੁਲਿਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਅੱਜ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉਨਾਂ ਤੇ ਨੋਡਲ ਅਧਿਕਾਰੀ ਤੈਨਾਤ ਰਹਿਣਗੇ ਜੋ ਚੱਪੇ ਚੱਪੇ ਤੇ ਸੁਰੱਖਿਆ ਪ੍ਰਬੰਧਾਂ ਨੂੰ ਚੌਕਸ ਕਰਦੇ ਰਹਿਣਗੇ। ਉਹਨਾਂ ਦੱਸਿਆ ਕਿ ਇਸ ਮੇਲੇ ਦੇ ਦੌਰਾਨ ਪਿਛਲੇ ਪੰਜ ਦਿਨ ਤੋਂ ਲਗਾਤਾਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਚੌਕਸੀ ਵਧਾਈ ਹੋਈ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਰਾਰਤ ਕਰਨ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੇ ਚਲਦੇ ਕੁਝ ਸ਼ਰਾਰਤੀ ਅਨਸਰਾਂ ਨੂੰ ਰਾਊਂਡ ਅਪ ਵੀ ਕੀਤਾ ਗਿਆ ਅਤੇ ਨਾਲ ਹੀ ਉਹਨਾਂ ਚੇਤਾਵਨੀ ਦਿੱਤੀ ਕਿ ਅਗਰ ਨਗਰ ਕੀਰਤਨ ਦੇ ਦੌਰਾਨ ਜਾਂ ਮੇਲੇ ਅੰਦਰ ਕੋਈ ਸ਼ਰਾਰਤਬਾਜ਼ੀ ਕਰਦਾ ਦਿਖਾਈ ਦਿੱਤਾ ਗਿਆ ਤਾਂ ਉਹਨਾਂ ਦੇ ਗੁਪਤਚਰ ਅਧਿਕਾਰੀ ਤੁਰੰਤ ਉਹਨਾਂ ਖਿਲਾਫ ਕਾਰਵਾਈ ਕਰਨਗੇ। ਨਾਲ ਹੀ ਉਹਨਾਂ ਦੱਸਿਆ ਕਿ ਕੁਝ ਹੁੱਲੜਬਾਜਾਂ ਨੂੰ ਉਹਨਾਂ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਤੇ ਕੁਝ ਨੂੰ ਰਾਊਂਡ ਅਪ ਵੀ ਕੀਤਾ ਗਿਆ ਸੀ।

 

LEAVE A REPLY

Please enter your comment!
Please enter your name here