ਪੰਜਾਬ ਮੋਗਾ ’ਚ ਨੌਜਵਾਨ ਨੂੰ ਕੀਤਾ ਗੰਭੀਰ ਜ਼ਖਮੀ; ਘਰ ਦੇ ਬਾਹਰ ਬੈਠੇ ਨੂੰ ਬਣਾਇਆ ਨਿਸ਼ਾਨਾ By admin - September 23, 2025 0 5 Facebook Twitter Pinterest WhatsApp ਮੋਗਾ ਦੀ ਇੰਦਰਾ ਕਾਲੋਨੀ ਵਿਚ ਕਿੱਝ ਲੋਕਾਂ ਨੂੰ ਇਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਦੀ ਖਬਰ ਸਾਹਮਣੇ ਆਈ ਐ। ਰੰਜ਼ਿਸ਼ ਤਹਿਤ ਕੀਤੇ ਇਸ ਹਮਲੇ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਐ। ਇਸੇ ਦੌਰਾਨ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਨੇ ਜਿਸ ਵਿਚ ਕੁੱਝ ਲੋਕ ਨੌਜਵਾਨ ਦੀ ਖਿੱਚਧੂਹ ਕਰਦੇ ਤੇ ਬੂਰੀ ਤਰ੍ਹਾਂ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਨੇ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਰਮਨ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ ਪੁਰਾਣੀ ਰੰਜਿਸ਼ ਕਾਰਨ ਉਸੇ ਇਲਾਕੇ ਦੇ ਕੁਝ ਲੋਕਾਂ ਨੇ ਉਸਨੂੰ ਉਸਦੇ ਘਰੋਂ ਘਸੀਟ ਕੇ ਬਾਹਰ ਕੱਢਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਦਾ ਕਹਿਣਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਨੂੰ ਪੁਲਿਸ ਨੇ ਕਈ ਮਹੀਨੇ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਸੇ ਮੁੱਦੇ ‘ਤੇ ਉਸ ਨਾਲ ਨਫ਼ਰਤ ਸੀ।