ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋਇਆ। ਇਹ ਨਗਰ ਕੀਰਤਨ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਬਾ ਜੀ ਦੇ ਸ਼ਰਧਾਲੂ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ। ਇਸ ਨਗਰ ਕੀਰਤਨ ਵਿੱਚ ਸੰਗਤਾਂ ਦਾ ਉਤਸਾਹ ਦੇਖਣ ਵਾਲਾ ਸੀ। ਪਾਲਕੀ ਸਾਹਿਬ ਜਿਸ ਵਿੱਚ ਗੁਰੂ ਮਹਾਰਾਜ ਜੀ ਦੀ ਸਵਾਰੀ ਅਸਵਾਰ ਸੀ ਉਸ ਨੂੰ ਬੇਹਦ ਆਕਰਸ਼ਿਤ ਤਰੀਕੇ ਦੇ ਨਾਲ ਸਜਾਇਆ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਏ।
ਦੱਸ ਦਈਏ ਕਿ ਮੇਲੇ ਦੀ ਸਮਾਪਤੀ ਨਗਰ ਕੀਰਤਨ ਨਾਲ ਕੀਤੀ ਜਾਂਦੀ ਹੈ ਜੋ ਗੁਰਦੁਆਰਾ ਮਾਈ ਗੋੜੀ ਸਾਹਿਬ ਵਿਖੇ ਸਮਾਪਤ ਹੁੰਦਾ ਜਿੱਥੇ ਇਸ ਮੇਲੇ ਦੀ ਸਮਾਪਤੀ ਦੀ ਅਰਦਾਸ ਕੀਤੀ ਜਾਂਦੀ ਹੈ ਔਰ ਇਸੇ ਹੀ ਅਸਥਾਨ ਤੇ ਧਾਰਮਿਕ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਅੱਜ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਵਿਚ ਜਿੱਥੇ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ, ਉੱਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਤੇ ਪੁਖਤਾ ਇੰਤਜਾਮ ਕੀਤੇ ਹੋਏ ਸਨ। ਇਸ ਦੌਰਾਨ ਨਗਰ ਕੀਰਤਨ ਦਾ ਸੰਗਤ ਵੱਲੋਂ ਥਾਂ ਥਾਂ ਸਵਾਗਤ ਕੀਤਾ ਗਿਆ।