ਸੰਗਰੂਰ ’ਚ 22 ਸਾਲਾ ਨੌਜਵਾਨ ਦਾ ਕਤਲ; ਭੇਦਭਰੀ ਹਾਲਤ ’ਚ ਕਤਲ ਕਰ ਕੇ ਸੁੱਟੀ ਲਾਸ਼

0
5

ਸੰਗਰੂਰ ਦੇ ਪਿੰਡ ਖਨਾਲ ਵਿਖੇ ਇਕ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਕਤਲ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ 22 ਸਾਲਾ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਐ। ਉਸ ਦੀ ਲਾਸ਼ ਸੁੰਨਸਾਨ ਤੇ ਪਈ ਮਿਲੀ ਐ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਦੋ ਜਣਿਆਂ ਖਿਲਾਫ ਪਰਚਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਮੁਲਜਮਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਕੇ ਰਿਮਾਂਡ ਲੈਣ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ ਐ।
ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਦਾ ਇਕ ਭਰਾ ਕੈਨੇਡਾ ਰਹਿੰਦਾ ਐ ਅਤੇ ਉਹ ਆਪਣੇ ਮਾਤਾ-ਪਿਤਾ ਨਾਲ ਰਹਿ ਕੇ ਖੇਤੀਬਾੜੀ ਦਾ ਕੰਮ ਕਰਦਾ ਸੀ। ਪਰਿਵਾਰ ਨੇ ਕਤਲ ਲਈ ਜ਼ਿੰਮਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਮ੍ਰਿਤਕ ਦਾ ਸੰਸਕਾਰ ਕਰ ਦਿੱਤਾ ਗਿਆ ਐ।
ਥਾਣਾ ਦਿੜ੍ਹਬਾ ਦੇ ਐਸਐਚਓ ਕਮਲਦੀਪ ਸਿੰਘ ਨੇ ਕਿਹਾ ਕਿ ਪਿੰਡ ਖਨਾਲ ਖੁਰਦ ਦੇ ਦੋ ਵਿਅਕਤੀਆਂ ਦੇ ਖਿਲਾਫ ਧਾਰਾ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਵਿਅਕਤੀਆਂ ਨੂੰ 12 ਘੰਟਿਆਂ ਦੌਰਾਨ ਕਾਬੂ ਕਰਕੇ ਮਾਨਯੋਗ ਅਦਾਲਤ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਐ ਅਤੇ ਦੋਸ਼ੀਆਂ ਖਿਲਾਫ  ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here