ਪੰਜਾਬ ਅੰਮ੍ਰਿਤਸਰ ਪੁਲਿਸ ਨਸ਼ੇ ਤੇ ਹਥਿਆਰਾਂ ਸਮੇਤ ਇਕ ਕਾਬੂ; 3 ਕਿੱਲੋ ਹੈਰੋਇਨ, 2 ਪਿਸਟਲ ਤੇ 100 ਰੌਂਦ ਬਰਾਮਦ By admin - September 24, 2025 0 6 Facebook Twitter Pinterest WhatsApp ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਵੱਡੇ ਨਸ਼ਾ ਤਕਸਰ ਨੂੰ ਹਥਿਆਰ ਤੇ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫਤਾਰ ਕੀਤਾ ਐ। ਫੜੇ ਮੁਲਜਮ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਮਿਸੋਕੇ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਦੇ ਕਬਜੇ ਵਿਚੋਂ 3 ਕਿੱਲੋ ਹੈਰੋਇਨ, ਦੋ ਪਿਸਤੌਲ ਤੇ 100 ਜ਼ਿੰਦਾ ਰੌਂਦ ਬਰਾਮਦ ਕੀਤੇ ਨੇ। ਫੜੇ ਗਏ ਮੁਲਜਮ ਦੇ ਪਾਕਿਸਤਾਨੀ ਤਸਕਰ ਬਿੱਟੂ ਚਾਚਾ ਨਾਲ ਸਬੰਧ ਸਨ, ਜਿਸ ਤੋਂ ਉਹ ਡਰੋਨ ਰਾਹੀਂ ਵੱਡੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਦਿਹਾਤੀ ਅਦਿਤਿਆ ਵਾਇਰਰ ਨੇ ਗ੍ਰਿਫ਼ਤਾਰ ਮੁਲਜ਼ਮ ਦਾ ਹਵਾਲਾ ਨੈੱਟਵਰਕ ਨਾਲ ਵੀ ਸੰਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਅੱਜ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਉਸਦੇ ਸਾਰੇ ਨੈੱਟਵਰਕ ਅਤੇ ਅਸਲੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਪਹਿਲਾਂ ਮਲੇਸ਼ੀਆ ਵਿੱਚ ਰਹਿੰਦਾ ਸੀ ਅਤੇ 2024 ਵਿੱਚ ਵਾਪਸ ਭਾਰਤ ਆ ਕੇ ਖੇਤੀਬਾੜੀ ਕਰਨ ਲੱਗ ਪਿਆ ਸੀ। ਪਰ ਉਸਨੇ ਭੋਲੇ-ਭਾਲੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਇਆ ਅਤੇ ਉਹਨਾਂ ਤੋਂ ਗੈਰਕਾਨੂੰਨੀ ਕੰਮ ਕਰਵਾਉਂਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦੇ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਹੋਰ ਨੌਜਵਾਨ ਇਸ ਜਾਲ ਵਿੱਚ ਨਾ ਫਸਣ।