ਪੰਜਾਬ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਵਾਲੀ ਵੀਡੀਓ ਦੀ ਚੁਫੇਰਿਓਂ ਨਿੰਦਾ; ਹੈੱਡ ਗ੍ਰੰਥੀ ਗਿ. ਰਘਬੀਰ ਸਿੰਘ ਵੱਲੋਂ ਸਖਤ ਕਾਰਵਾਈ ਦੀ ਮੰਗ By admin - September 24, 2025 0 6 Facebook Twitter Pinterest WhatsApp ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਸ਼ਲ ਮੀਡੀਆ ’ਤੇ ਅਪਲੋਡ ਹੋਈ ਏਆਈ ਬਣਾਈ ਵੀਡੀਓ ’ਤੇ ਗੰਭੀਰ ਚਿੰਤਾ ਜਤਾਈ ਹੈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਲਈ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ ਪਰ ਦੁਖ ਦੀ ਗੱਲ ਹੈ ਕਿ ਕੁਝ ਲੋਕ ਏਆਈ ਤਕਨੀਕ ਦੀ ਵਰਤੋਂ ਕਰਕੇ ਪਵਿੱਤਰ ਅਸਥਾਨ ਦੀ ਬੇਅਦਬੀ ਕਰਨ ਵਾਲੀਆਂ ਵੀਡੀਓਜ਼ ਤਿਆਰ ਕਰਕੇ ਵਾਇਰਲ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਅਜਿਹੇ ਅਨਸਰਾਂ ਖਿਲਾਫ ਐਫਆਈਆਰ ਦਰਜ ਕਰ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ। ਉਨ੍ਹਾਂ ਕਿਹਾ ਕਿ ਅੱਜ ਇੱਕ ਐਸੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਜਿਸ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਵਾਲੇ ਸਥਾਨ ਉੱਤੇ ਅਪਮਾਨਜਨਕ ਦ੍ਰਿਸ਼ ਦਿਖਾਏ ਗਏ ਹਨ। ਇਹ ਘਟਨਾ ਹਿਰਦੇ ਵਲੂੰਧਰਣ ਵਾਲੀ ਐ ਅਤੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਣਕਾਰੀ ਮੈਨੇਜਰ ਸਾਹਿਬ ਨਾਲ ਸਾਂਝੀ ਕੀਤੀ ਗਈ ਹੈ ਅਤੇ ਇਸ ਸਬੰਧੀ ਐਫਆਈਆਰ ਦਰਜ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਨੇ ਕੁਝ ਗੇਮਿੰਗ ਐਪਸ ’ਤੇ ਪਾਬੰਦੀ ਲਗਾਈ ਹੈ, ਉਸੇ ਤਰ੍ਹਾਂ ਅਜਿਹੀਆਂ ਏਆਈ ਤਕਨੀਕਾਂ ’ਤੇ ਵੀ ਸਖ਼ਤ ਰੋਕ ਲਗਾਈ ਜਾਣੀ ਚਾਹੀਦੀ ਹੈ ਜਿਨ੍ਹਾਂ ਦਾ ਦੁਰਵਰਤੋਂ ਕਰਕੇ ਧਰਮਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਪਸੀ ਭਾਈਚਾਰੇ ਦੀ ਸਲਾਮਤੀ ਲਈ ਅਜਿਹੇ ਅਨਸਰਾਂ ਖਿਲਾਫ ਨਕੇਲ ਕੱਸਣੀ ਜ਼ਰੂਰੀ ਐ।, ਇਸ ਲਈ ਸਰਕਾਰ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਐ। ਅਖੀਰ ਵਿੱਚ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਵੀਡੀਓਜ਼ ਨੂੰ ਨਾ ਵੇਖਣ, ਨਾ ਵਾਇਰਲ ਕਰਨ ਅਤੇ ਨਾ ਹੀ ਅੱਗੇ ਭੇਜਣ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਰਿਪੋਰਟ ਕਰਨ ਦਾ ਵਿਕਲਪ ਵਰਤਿਆ ਜਾਵੇ ਤਾਂ ਜੋ ਐਸਾ ਸਮੱਗਰੀ ਹਟ ਸਕੇ ਅਤੇ ਹੋਰ ਵਾਇਰਲ ਨਾ ਹੋਵੇ। ਉਹਨਾਂ ਕਿਹਾ ਕਿ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਕਾਇਮ ਰੱਖੀ ਜਾਵੇ।