ਪੰਜਾਬ ਮੋਗਾ ਵਿਖੇ ਵਿਧਾਇਕਾ ਅਰੋੜਾ ਨੇ ਸ਼ੁਰੂ ਕਰਵਾਏ ਵਿਕਾਸ ਕੰਮ; ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦਾ ਐਲਾਨ By admin - September 24, 2025 0 6 Facebook Twitter Pinterest WhatsApp ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਮੋਗਾ ਦੇ ਪਿੰਡ ਘੱਲਕਲਾਂ ਵਿਖੇ 50 ਲੱਖ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕੰਮਾਂ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈਲਨੈੱਸ ਸੈਂਟਰ, 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦੀ ਉਸਾਰੀ ਦਾ ਕੰਮ ਸ਼ਾਮਲ ਐ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਪਿੰਡਾਂ ਨੂੰ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰਾ ਮੁੱਖ ਉਦੇਸ਼ ਮੋਗਾ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਜਿਸ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮੋਮਨ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਅਰਦੀਪ ਕੌਰ ਦਾ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ।