ਪੰਜਾਬ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਵਧੀ ਮੁਸ਼ਕਲ; ਪੰਜਾਬ ਕੈਬਨਿਟ ਵੱਲੋਂ ਕੇਸ ਚਲਾਉਣ ਨੂੰ ਮਨਜੂਰੀ By admin - September 24, 2025 0 7 Facebook Twitter Pinterest WhatsApp ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਨੇ। ਪੰਜਾਬ ਸਰਕਾਰ ਨੇ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜੂਰੀ ਦੇ ਦਿੱਤੀ ਐ। ਇਸ ਸਬੰਧੀ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ ਐ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ, ਜਿਨ੍ਹਾਂ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦੇਣਾ ਵੀ ਸ਼ਾਮਲ ਐ। ਕੈਬਨਿਟ ਵਲੋਂ ਰਾਜਪਾਲ ਨੂੰ ਮੁਕੱਦਮਾ ਚਲਾਉਣ ਲਈ ਸਿਫ਼ਾਰਿਸ਼ ਭੇਜ ਦਿੱਤੀ ਗਈ ਐ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਦਾ ਰਾਹ ਪੱਧਰਾ ਹੋ ਗਿਆ ਐ। ਵਿਜੀਲੈਂਸ ਨੇ ਧਰਮਸੋਤ ਖਿਲਾਫ ਜੂਨ 2022 ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਜਾਂਚ ਦੌਰਾਨ 1.67 ਕਰੋੜ ਦੀ ਰਿਸ਼ਵਤ ਲੈਣ ਦੀ ਗੱਲ ਵੀ ਸਾਹਮਣੇ ਆਈ ਸੀ। ਕੈਬਨਿਟ ਮੀਟਿੰਗ ਦੌਰਾਨ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਗਏ ਨੇ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਕਈ ਪੰਜਾਬ ਪੱਖੀ ਫ਼ੈਸਲੇ ਲਏ ਗਏ। ਕੈਬਨਿਟ ਨੇ ਜੀ. ਐੱਸ. ਟੀ.-2 ਦੇ ਸਬੰਧ ‘ਚ ਵੀ ਇਕ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਫ਼ੈਸਲੇ ਨੂੰ ਵਿਧਾਨ ਸਭਾ ‘ਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਅੰਦਰ ਅਹਿਮ ਫ਼ੈਸਲਾ ਲੈਂਦਿਆਂ ਐੱਨ. ਆਈ. ਏ. ਤਹਿਤ ਵੱਖ-ਵੱਖ ਅਦਾਲਤਾਂ ‘ਚ ਚੱਲਦੇ ਵੱਖ-ਵੱਖ ਕੇਸਾਂ ਲਈ ਨਿਪਟਾਰੇ ਲਈ ਮੋਹਾਲੀ ਅੰਦਰ ਇਕ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਜਾਵੇਗੀ। ਇਸ ‘ਚ ਇਕ ਵਧੀਕ ਸੈਸ਼ਨ ਜੱਜ ਤਾਇਨਾਤ ਕੀਤਾ ਜਾਵੇਗਾ ਅਤੇ ਐੱਨ. ਆਈ. ਏ. ਪੰਜਾਬ ਦੇ ਕੇਸ ਮੋਹਾਲੀ ਅਦਾਲਤ ਅੰਦਰ ਚੱਲਣਗੇ। ਹਰਪਾਲ ਚੀਮਾ ਨੇ ਦੱਸਿਆ ਕਿ ਇਕ ਹੋਰ ਓ. ਟੀ. ਐੱਸ. ਪੰਜਾਬ ਸਰਕਾਰ ਲੈ ਕੇ ਆਈ ਹੈ, ਜੋ ਕਿ ਪ੍ਰੀ-ਜੀ. ਐੱਸ. ਟੀ. ਏਰੀਅਰ ਨਾਲ ਸਬੰਧਿਤ ਹੋਵੇਗੀ।