ਸਮਰਾਲਾ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ; ਵਿਧਾਇਕ ਦਿਆਲਪੁਰਾ ਵੱਲੋਂ ਰਸਮੀ ਸ਼ੁਰੂਆਤ

0
4

ਸਮਰਾਲਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਹੋ ਗਿਆ ਐ। ਇਸ ਦੀ ਰਸਮੀ ਸ਼ੁਰੂਆਤ ਅੱਜ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਕਰਵਾਈ ਗਈ।  ਪਨਸਪ ਏਜੰਸੀ ਵੱਲੋਂ ਆੜਤੀ ਜਸਪ੍ਰੀਤ ਸਿੰਘ ਮਾਂਗਟ ਦੀ ਦੁਕਾਨ ਤੋਂ ਕਿਸਾਨ ਦਵਿੰਦਰ ਸਿੰਘ ਤੇ ਝੋਨੇ ਦੀ ਢੇਰੀ ਖਰੀਦੀ ਗਈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਤੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਇਕ ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਚੁੱਕਿਆ ਜਾਵੇਗਾ।
 ਉਹਨਾਂ ਕਿਹਾ ਕਿ ਦਾਣਾ ਮੰਡੀ ਵਿੱਚ ਕਿਸੇ ਆੜ੍ਹਤੀ,ਮਜ਼ਦੂਰ, ਤੇ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੰਡੀ ਵਿੱਚ ਫਸਲ ਦੀ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁੱਕੀ ਲੈ ਕੇ ਆਉਣ ਤਾਂ ਕਿ ਕਿਸਾਨ ਨੂੰ ਜਿਆਦਾ ਸਮਾਂ ਮੰਡੀ ਵਿੱਚ ਰੁਕਣਾ ਨਾ ਪਵੇ।

LEAVE A REPLY

Please enter your comment!
Please enter your name here