ਪੰਜਾਬ ਫਰੀਦਕੋਟ ਪੁਲਸ ਨੇ ਵਧਾਈ ਚੌਕਸੀ; ਤਿਉਹਾਰਾਂ ਦੇ ਮੱਦੇਨਜ਼ਰ ਰੱਖੀ ਜਾ ਰਹੀ ਨਜ਼ਰ By admin - September 26, 2025 0 5 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਐ। ਪੁਲਿਸ ਨੇ ਸ਼ਹਿਰ ਅੰਦਰ ਥਾਂ ਥਾਂ ਨਾਕੇਬੰਦੀ ਕਰ ਕੇ ਸ਼ੱਕੀਆਂ ਦੀ ਜਾਂਚ ਕੀਤੀ ਜਾ ਰਹੀ ਐ। ਇਸੇ ਤਹਿਤ ਫਰੀਦਕੋਟ ਸ਼ਹਿਰ ਅੰਦਰ ਐਸਪੀ ਮਨਮਿੰਦਰ ਬੀਰ ਸਿੰਘ ਦੀ ਅਗਵਾਈ ਚ ਨਾਕੇਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਨਾਲ ਸ਼ਰਾਰਤੀ ਅਨਸਰਾਂ ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲੇ ਦੀਆਂ ਤਿੰਨੋਂ ਸਬ ਡਵੀਜ਼ਨਾ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਤੇ ਐਸਐਸਪੀ ਫਰੀਦਕੋਟ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਚ ਪੁਲਿਸ ਦਾ ਵਿਸ਼ਵਾਸ਼ ਵਧਾਉਣ ਲਈ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਸਮਝ ਬੇਫਿਕਰ ਹੋ ਕੇ ਆਪਣਾ ਕਾਰੋਬਾਰ ਕਰਨ।