ਬਿਆਸ ਦਰਿਆ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਡੇਰਾ ਬਿਆਸ ਦੇ ਖਿਲਾਫ ਮੋਰਚਾ ਖੋਲ ਦਿੱਤਾ ਗਿਆ ਹੈ। ਕਿਸਾਨਾਂ ਦਾ ਆਰੋਪ ਹੈ ਡੇਰਾ ਬਿਆਸ ਵੱਲੋਂ ਦਰਿਆ ਦੇ ਵਹਾ ਨਾਲ ਕੀਤੀ ਛੇੜਛਾੜ ਦੇ ਚਲਦੇ ਦਰਿਆ ਨੇ ਆਪਣਾ ਵਹਿਣ ਮੋੜ ਲਿਆ ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਜਿੱਥੇ ਖਰਾਬ ਹੋ ਗਈ ਹੈ ਉੱਥੇ ਹੀ ਸੈਂਕੜੇ ਏਕੜ ਜਮੀਨ ਦਰਿਆ ਵਿੱਚ ਸਮਾ ਗਈ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਕਪੂਰਥਲਾ ਦਾ ਘਿਰਾਓ ਕੀਤਾ ਗਿਆ ਅਤੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਆਰੋਪ ਲਗਾਇਆ ਗਿਆ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕਾਰਵਾਈ ਨੂੰ ਲਟਕਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਉਨ੍ਹਾਂ ਨੇ ਇਸ ਮਸਲੇ ਨੂੰ ਗੱਲਬਾਤ ਵਿਚ ਚੁੱਕਿਆ ਸੀ ਪਰ ਹਾਲੇ ਕੋਈ ਹੱਲ ਨਹੀਂ ਹੋਇਆ।