ਤਰਨ ਤਾਰਨ ਕਿਸਾਨਾਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ; ਪਰਾਲੀ ਦੇ ਪੁਖਤਾ ਪ੍ਰਬੰਧ ਨਾ ਹੋਣ ਖਿਲਾਫ ਨਾਅਰੇਬਾਜ਼ੀ

0
4

ਪਰਾਲੀ ਦੇ ਨਿਪਟਾਰੇ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਅੰਦਰ ਸਰਕਾਰ ਖਿਲਾਫ ਗੁੱਸਾ ਵਧਣ ਲੱਗਾ ਐ। ਇਸੇ ਨੂੰ ਲੈ ਕੇ ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਕਿਸਾਨ ਜਥੇਬੰਦੀਆਂ ਨੇ ਇਕੱਠ ਕਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਕਹਿਣਾ ਐ ਕਿ ਸਰਕਾਰ ਪਰਾਲੀ ਦੇ ਸਹੀ ਨਿਪਟਾਰੇ ਦੇ ਪੁਖਤਾ ਪ੍ਰਬੰਧ ਕਰਨ ਵਿਚ ਬੂਰੀ ਤਰ੍ਹਾਂ ਅਸਫਲ ਰਹੀ ਐ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵੀ ਕਿਸਾਨਾਂ ਖਿਲਾਫ ਕਾਰਵਾਈ ਬਾਰੇ ਟਿੱਪਣੀ ਕੀਤੀ ਪਰ ਜਦੋਂ ਤਕ ਪਰਾਲੀ ਦੇ ਨਿਪਟਾਰੇ ਦੇ ਪ੍ਰਬੰਧ ਨਹੀਂ ਹੁੰਦੇ, ਪਰਾਲੀ ਸਾੜਣਾ ਕਿਸਾਨਾਂ ਦੀ ਮਜਬੂਰੀ ਐ, ਇਸ ਲਈ ਸਰਕਾਰਾਂ ਨੂੰ ਕਾਰਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦਾ  ਬਦਲ ਦੇਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਤਾਂ ਕਿਸਾਨ ਜਥੇਬੰਦੀਆਂ ਇਸ ਦਾ ਸਖਤ ਵਿਰੋਧ ਕਰਨਗੀਆਂ।
ਇੱਥੇ ਇਕੱਤਰ ਹੋਈਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮੁਝੇਲ ਜਥੇਬੰਦੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਵਿੱਤ ਸਕੱਤਰ ਸਾਫ ਸਿੰਘ ਸਵਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੋਹਨ ਸਿੰਘ ਸਭਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮੁਜਾਹ ਤੇ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਸਿਰ ਮੱਥੇ ਮੰਨਿਆ ਅਤੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਕਿਹਾ ਕਿ ਜੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਵਿੱਚੋਂ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ ਚੁਕਵਾ ਲਵੇ ਤਾਂ ਉਹ ਪਰਾਲੀ ਨੂੰ ਅੱਗ ਕਿਉਂ ਲਾਉਣਗੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਮਤਰਾਈ ਮਾਂ ਵਾਲਾ ਸਲੂਕ ਕਰ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦ ਵੀ ਕਿਸਾਨ ਆਪਣਾ ਝੋਨਾ ਵੱਢਣਗੇ ਉਸ ਦੀ ਵੀਡੀਓ ਗਰਾਫਰੀ ਕਰਨਗੇ ਅਤੇ ਵੀਡੀਓ ਗ੍ਰਾਫਰੀ ਕਰਕੇ ਖੇਤੀਬਾੜੀ ਮਹਿਕਮੇ ਨੂੰ ਪਾ ਦੇਣਗੇ ਅਤੇ ਬਾਅਦ ਵਿੱਚ ਮਹਿਕਮਾ ਆ ਕੇ ਉਹਨਾਂ ਦੇ ਖੇਤਾਂ ਵਿੱਚੋਂ ਪਰਾਲੀ ਚੱਕ ਕੇ ਲੈ ਜਾਵੇ ਉਹਨਾਂ ਕਿਹਾ ਕਿ ਉਹ 72 ਘੰਟੇ ਮਹਿਕਮੇ ਨੂੰ ਉਡੀਕਣਗੇ ਅਤੇ ਜੇ ਮਹਿਕਮਾ ਪਰਾਲੀ ਚੁੱਕਣ ਨਹੀਂ ਆਉਂਦਾ ਤਾਂ ਉਸ ਤੋਂ ਬਾਅਦ ਉਹ ਇਸ ਪਰਾਲੀ ਨੂੰ ਅੱਗ ਲਾਉਣਗੇ ਕਿਉਂਕਿ ਕਿਸਾਨਾਂ ਕੋਲ ਅੱਗ ਲਾਉਣ ਤੋਂ ਇਲਾਵਾ ਇਸ ਪਰਾਲੀ ਨੂੰ ਰੱਖਣ ਦਾ ਕੋਈ ਸਾਧਨ ਨਹੀਂ ਹੈ।

LEAVE A REPLY

Please enter your comment!
Please enter your name here