ਤਿਉਹਾਰੀ ਸੀਜ਼ਨ ਨੂੰ ਵੇਖਦਿਆਂ ਸਿਹਤ ਵਿਭਾਗ ਸਿਹਤ ਵਿਭਾਗ ਅੰਮ੍ਰਿਤਸਰ ਨੇ ਸ਼ਹਿਰ ਅੰਦਰ ਮੌਜੂਦ ਖਾਣ-ਪੀਣ ਦੀਆਂ ਦੁਕਾਨਾਂ ’ਤੇ ਚੌਕਸੀ ਵਧਾ ਦਿੱਤੀ ਐ। ਇਸੇ ਤਹਿਤ ਸਿਹਤ ਵਿਭਾਗ ਟੀਮ ਨੇ ਸ਼ਹਿਰ ਦੀ ਇੱਕ ਨਾਂਮੀ ਬੇਕਰੀ ’ਤੇ ਛਾਪੇਮਾਰੀ ਕੀਤੀ ਗਈ। ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਆਈ ਟੀਮ ਨੇ ਬੇਕਰੀ ਦੀ ਰਸੋਈ ਦੀ ਜਾਂਚ ਕੀਤੀਸ ਜਿੱਥੇ ਬਹੁਤ ਸਾਰੀਆਂ ਖਾਮੀਆਂ ਪਾਈਆਂ ਗਈਆਂ। ਜਿਸ ਤੋਂ ਬਾਅਦ ਸਿਹਤ ਵਿਭਾਗ ਟੀਮ ਨੇ ਬੇਕਰੀ ਦੇ ਮਾਲਕ ਨੂੰ ਨੋਟਿਸ ਜਾਰੀ ਕਰਦੇ ਹੋਏ ਚੇਤਾਵਨੀ ਦਿੱਤੀ ਹੈ। ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰ ਕੇ ਜਾਂਚ ਲਈ ਲੈਬਾਰਟਰੀ ਭੇਜੇ ਗਏ ਨੇ। ਅਧਿਕਾਰੀ ਨੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਦੀ ਗੱਲ ਕਹੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਮੌਸਮ ਵਿੱਚ ਖਾਸ ਸਖ਼ਤੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਗੁਣਵੱਤਾ ਵਾਲਾ ਖਾਣ-ਪੀਣ ਮਿਲੇ, ਇਹ ਯਕੀਨੀ ਬਣਾਉਣ ਲਈ ਟੀਮਾਂ ਵੱਖ-ਵੱਖ ਥਾਵਾਂ ’ਤੇ ਨਿਯਮਿਤ ਛਾਪੇਮਾਰੀਆਂ ਕਰ ਰਹੀਆਂ ਹਨ। ਜਿੱਥੇ ਵੀ ਖਾਮੀਆਂ ਮਿਲਣਗੀਆਂ, ਉੱਥੇ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।
ਬੇਕਰੀ ਦੇ ਮੈਨੇਜਰ ਦੀਪਕ ਨੇ ਮੰਨਿਆ ਕਿ ਉਨ੍ਹਾਂ ਦੀ ਬੇਕਰੀ ਵਿੱਚ ਕਈ ਖਾਮੀਆਂ ਮਿਲੀਆਂ ਹਨ। ਉਸਨੇ ਭਰੋਸਾ ਦਿਵਾਇਆ ਕਿ ਅਗਲੇ ਸਮੇਂ ਵਿੱਚ ਬੇਕਰੀ ਦੇ ਅੰਦਰ ਪੂਰੀ ਸਫਾਈ ਦਾ ਧਿਆਨ ਰੱਖਿਆ ਜਾਵੇਗਾ ਅਤੇ ਸਾਰੇ ਕਰਮਚਾਰੀ ਨਿਯਮਾਂ ਅਨੁਸਾਰ ਮਾਸਕ ਤੇ ਗਲਵਜ਼ ਪਹਿਨ ਕੇ ਹੀ ਕੰਮ ਕਰਨਗੇ।