ਪੰਜਾਬ ਫਰੀਦਕੋਟ ਪੁਲਿਸ ਤਿਉਹਾਰਾਂ ਦੇ ਮੱਦੇਨਜਰ ਚੌਕਸੀ ਵਧਾਈ; ਐਸਐਸਪੀ ਨੇ ਖੁਦ ਸੜਕਾਂ ’ਤੇ ਉਤਰ ਕੇ ਲਿਆ ਜਾਇਜ਼ਾ By admin - September 27, 2025 0 3 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਐ। ਪੁਲਿਸ ਵੱਲੋਂ ਜ਼ਿਲ੍ਹੇ ਭਰ ਅੰਦਰ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਐ। ਇਸੇ ਤਹਿਤ ਐਸਐਸਪੀ ਫਰੀਦਕੋਟ ਡਾਕਟਰ ਪ੍ਰਗਿਆ ਜੈਨ ਨੇ ਖੁਦ ਸੜਕ ਉਤਰ ਕੇ ਨਾਕੇਬੰਦੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਪ੍ਰਗਿਆ ਜੈਨ ਨੇ ਕਿਹਾ ਕਿ ਡੀਜੀਪੀ ਗੋਰਵ ਯਾਦਵ ਦੀਆਂ ਹਿਦਾਇਤਾਂ ਮੁਤਾਬਕ ਸ਼ਹਿਰ ਅੰਦਰ ਤਿਉਹਾਰਾਂ ਦੇ ਮੱਦੇਨਜ਼ਰ ਪੂਰਨ ਰੂਪ ਵਿੱਚ ਚੌਕਸੀ ਵਧਾਈ ਗਏ ਜਿਸ ਵਿੱਚ ਜ਼ਿਲਾ ਪੁਲਿਸ ਦੇ ਉੱਚ ਅਧਿਕਾਰੀ ਅਤੇ ਥਾਣਾ ਮੁਖੀ ਰਾਤ 7 ਵਜੇ ਤੋਂ ਲੈ ਕੇ 11 ਵਜੇ ਤੱਕ ਲਗਾਤਾਰ ਚੈਕਿੰਗ ਅਭਿਆਨ ਚਲਾਉਣਗੇ। ਉਹਨਾਂ ਦੱਸਿਆ ਕਿ ਇਹਨਾਂ ਚੈਕਿੰਗ ਦੇ ਨਾਲ ਸ਼ਹਿਰ ਵਾਸੀਆਂ ਵਿੱਚ ਪੁਲਿਸ ਦਾ ਵਿਸ਼ਵਾਸ ਕਾਇਮ ਹੁੰਦਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰ ਵੀ ਆਪਣੀਆਂ ਗਤੀਵਿਧੀਆਂ ਨੂੰ ਵਿਰਾਮ ਦੇ ਦਿੰਦੇ ਹਨ। ਉਹਨਾਂ ਦੱਸਿਆ ਕਿ ਕੱਲ ਰਾਤ ਚੈਕਿੰਗ ਦੇ ਦੌਰਾਨ ਕਰੀਬ 40 ਗੱਡੀਆਂ ਦੇ ਚਲਾਨ ਕੱਟੇ ਗਏ ਜਿਨਾਂ ਵੱਲੋਂ ਗੱਡੀਆਂ ਦੇ ਡਾਕੂਮੈਂਟਸ ਸਹੀ ਤਰੀਕੇ ਨਾਲ ਨਹੀਂ ਦਿਖਾਏ ਗਏ ਅਤੇ ਨਾਲ ਹੀ 25 ਦੇ ਕਰੀਬ ਸ਼ੱਕੀ ਅਨਸਰਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ। ਉਹਨਾਂ ਦੱਸਿਆ ਕਿ ਤਿਉਹਾਰਾਂ ਦੇ ਮੱਦੇ ਨਜ਼ਰ ਇਹ ਚੈਕਿੰਗ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰਹੇ।