ਪੰਜਾਬ ਭਾਈ ਹਵਾਰਾ ਦੇ ਘਰ ਪਹੁੰਚੇ ਪਹੁੰਚੇ ਗਿ. ਹਰਪ੍ਰੀਤ ਸਿੰਘ; ਮਾਤਾ ਦੀ ਸਿਹਤ ਦਾ ਜਾਣਿਆ ਹਾਲ; ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਕੀਤੀ ਮੰਗ By admin - September 27, 2025 0 3 Facebook Twitter Pinterest WhatsApp ਅਕਾਲੀ ਦਲ ਬਾਗੀ ਦੇ ਪ੍ਰਧਾਨ ਗਿ. ਹਰਪ੍ਰੀਤ ਸਿੰਘ ਅੱਜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਬਿਮਾਰ ਚੱਲ ਰਹੇ ਭਾਈ ਹਵਾਰਾ ਦੀ ਮਾਤਾ ਦਾ ਹਾਲ ਜਾਣਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਹਾਲਤ ਠੀਕ ਨਹੀਂ ਐ, ਇਸ ਲਈ ਸਰਕਾਰ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਤਾ ਦੀ ਦੇਖਭਾਲ ਲਈ ਪੈਰੋਲ ਦੇ ਦੇਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਜੇਕਰ ਇਕ ਗੰਭੀਰ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਵਿਅਕਤੀ ਨੂੰ ਪੈਰੋਲ ਮਿਲ ਸਕਦੀ ਤਾਂ ਭਾਈ ਹਵਾਰਾ ਨੂੰ ਕਿਉਂ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿੱਖਾਂ ਨਾਲ ਵਿਤਕਰੇਬਾਜੀ ਨਹੀਂ ਕਰਨੀ ਚਾਹੀਦੀ ਅਤੇ ਮਾਂ ਦੀ ਦੇਖਭਾਲ ਲਈ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਤੇ ਰਿਹਾਅ ਕਰ ਦੇਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਅਜਿਹਾ ਵਿਤਕਰਾ ਸਿੱਖ ਜਗਤ ਅੰਦਰ ਰੋਸ ਦੀ ਭਾਵਨਾ ਪੈਦਾ ਕਰਦਾ ਐ ਜੋ ਦੇਸ਼ ਲਈ ਵੀ ਸਹੀ ਨਹੀਂ ਐ। ਉਨ੍ਹਾਂ ਕਿਹਾ ਕਿ ਇਕ ਪਾਸੇ ਗੰਭੀਰ ਦੋਸ਼ਾਂ ਵਾਲੇ ਲੋਕਾਂ ਨੂੰ ਲਗਾਤਾਰ ਪੈਰੋਲ ਦਿੱਤੀ ਜਾ ਰਹੀ ਐ ਪਰ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਜੇਲ੍ਹਾਂ ਅੰਦਰ ਬੰਦ ਰਖਿਆ ਜਾ ਰਿਹਾ ਐ ਅਤੇ ਉਨ੍ਹਾਂ ਨੂੰ ਆਪਣੇ ਸਕੇ ਸਬੰਧੀਆਂ ਨਾਲ ਆਖਰੀ ਸਮੇਂ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਨਾਲ ਵੱਡਾ ਵਿਤਕਰਾ ਐ, ਜਿਸ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਐ ਅਤੇ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦੇ ਕੇ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣੀ ਬਿਮਾਰ ਮਾਤਾ ਕੋਲ ਕੁੱਝ ਸਮਾਂ ਗੁਜਾਰ ਸਕਣ।