ਬਠਿੰਡਾ ਦੀ ਹਾਈ ਸਕਿਉਰਟੀ ਜੇਲ੍ਹ ਇਕ ਵਾਰ ਫਿਰ ਚਰਚਾ ਵਿਚ ਐ। ਜੇਲ੍ਹ ਅੰਦਰ ਕੈਦੀਆਂ ਵਿਚਾਲੇ ਮੁੜ ਖੂਨੀ ਝੜਪ ਹੋਈ ਐ। ਇਸ ਦੌਰਾਨ ਦੋਵੇਂ ਧਿਰਾਂ ਨੇ ਇਕ-ਦੂਜੇ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਨਾਲ ਤਿੰਨ ਕੈਦੀ ਤੇ ਇਕ ਹਵਾਲਾਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਐ। ਜਿਸ ਦੇ ਚਲਦਿਆਂ ਸਿਵਲ ਹਸਪਤਾਲ ਨੂੰ ਪੁਲਿਸ ਛਾਊਣੀ ਵਿਚ ਤਬਦੀਲ ਕਰ ਦਿੱਤਾ ਗਿਆ ਐ।
ਜਾਣਕਾਰੀ ਅਨੁਸਾਰ ਡਾਕਟਰਾਂ ਵੱਲੋਂ ਜਖਮੀਆਂ ਦੇ ਐਕਸਰੇ ਕੀਤੇ ਗਏ ਨੇ। ਡਾਕਟਰਾਂ ਅਨੁਸਾਰ ਤਿੰਨ ਕੈਦੀਆਂ ਦੀ ਹਾਲਤ ਨਾਜ਼ੁਕ ਹੈ। ਜ਼ਖਮੀਆਂ ਵਿੱਚ ਗੁਰਪ੍ਰੀਤ ਸਿੰਘ, ਅਨੂਪ, ਸਾਜਨ ਅਤੇ ਦੂਜਾ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਝੜਪ ਦੇ ਕਾਰਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਪਰ ਇਹ ਝੜਪ ਅੰਦਰੂਨੀ ਰੰਜਿਸ਼ ਤਹਿਦ ਹੋਣ ਦੀਆਂ ਅਟਕਲਾਂ ਲੱਗ ਰਹੀਆਂ ਹਨ। ਜੇਲ੍ਹ ਪ੍ਰਸ਼ਾਸਨ ਮਾਮਲੇ ਦੀ ਜਾਂਚ ਵਿੱਚ ਜੁੱਟ ਗਿਆ ਹੈ।