ਪੰਜਾਬ ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ; ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਲਾਵਾਂ ਭੇਂਟ By admin - September 28, 2025 0 2 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਸਮਾਰਕ ਤੇ ਫੁੱਲ ਮਲਾਵਾਂ ਭੇਂਟ ਕੀਤੀਆਂ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਪਹਿਰਾ ਦਿੰਦੇ ਰਹਿਣ ਦਾ ਅਹਿਦ ਲਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦੀ ਉਸਾਰੀ ਦੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਡਾ ਫ਼ਰਜ਼ ਹੈ। ਸਾਡੀ ਕੌਮ ਦੇ ਸੂਰਮੇ ਸਾਡੇ ਦਿਲਾਂ ‘ਚ ਹਮੇਸ਼ਾ ਜਿਉਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਸਾਂਸਦ ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਤੇ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਰਹੇ।