ਜਲਾਲਾਬਾਦ ਦੇ ਸਿਵਲ ਹਸਪਤਾਲ ’ਚ ਦੋ ਧਿਰਾਂ ਵਿਚਾਲੇ ਜੰਮ ਕੇ ਲੜਾਈ; ਖੁੱਲ੍ਹਆਮ ਚੱਲੀਆਂ ਡਾਂਗਾਂ ਦੀ ਵੀਡੀਓ ਵਾਇਰਲ

0
2

 

ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਭਰਤੀ ਹੋਣ ਆਈਆਂ ਦੋ ਧਿਰਾਂ ਵਿੱਚ ਜੰਮ ਕੇ ਹੋਈ ਲੜਾਈ ਹੋਣ ਦੀ ਖਬਰ ਸਾਹਮਣੇ ਆਈਆਂ ਨੇ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਜੰਮ ਕੇ ਚੱਲੀਆਂ ਡਾਂਗਾਂ, ਜਿਸ ਦੀ ਵੀਡੀਓ ਵਾਇਰਲ ਹੋਈ ਐ। ਜਾਣਕਾਰੀ ਮੁਤਾਬਿਕ ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਵਿਖੇ ਦੋ ਧਿਰਾਂ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਦੋਵੇਂ ਧਿਰਾਂ ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਹੋਣ ਲਈ ਆਈਆਂ, ਜਿੱਥੇ ਉਹਨਾਂ ਦੀ ਆਪਸ ਵਿੱਚ ਮੁੜ ਲੜਾਈ ਹੋ ਗਈ। ਹਸਪਤਾਲ ਦੇ ਐਸਐਮਓ ਡਾਕਟਰ ਸੁਮਿਤ ਲੂਣਾ ਦੇ ਦੱਸਣ ਮੁਤਾਬਕ ਉਹਨਾਂ ਨੇ ਇਸ ਸਬੰਧੀ ਪੁਲਿਸ ਨੂੰ ਇਤਲਾਹ ਦੇ ਦਿੱਤੀ ਗਈ ਹੈ।

LEAVE A REPLY

Please enter your comment!
Please enter your name here