ਅੰਮ੍ਰਿਤਸਰ ਪੁਲਿਸ ਵੱਲੋਂ ਬੀਕੇਆਈ ਮਾਡਿਊਲ ਦਾ ਪਰਦਾਫਾਸ਼; ਚਾਰ ਜਣਿਆਂ ਨੂੰ ਹਥਿਆਰ ਤੇ ਸਮਾਨ ਸਮੇਤ ਕੀਤਾ ਗ੍ਰਿਫ਼ਤਾਰ

0
3

ਅੰਮ੍ਰਿਤਸਰ ਪੁਲਿਸ ਨੇ ਬੀ.ਕੇ.ਆਈ. ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਮੁਲਜਮਾਂ ਦੇ ਤਾਰ ਬੀਤੇ ਸਮੇਂ ਵਾਪਰੀਆਂ ਕੰਧ ‘ਤੇ ਨਾਅਰੇ ਲਿਖਣ, ਰੇਲਗੱਡੀ ਦੇ ਡੱਬੇ ‘ਤੇ ਪੇਂਟਿੰਗ ਬਣਾਉਣ ਤੇ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਹਨ। ਮੁਲਜ਼ਮ ਬੀ.ਕੇ.ਆਈ. ਦੇ ਆਪਰੇਟਿਵ ਸ਼ਮਸ਼ੇਰ ਸ਼ੇਰਾ, ਬਦਨਾਮ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਅਫਰੀਦੀ ਤੂਤ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਕਹਿਣ ਤੇ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਸੀ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਜਾਂਚ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਐ।
ਪੁਲਿਸ ਦੇ ਦੱਸਣ ਮੁਤਾਬਕ 17 ਅਗਸਤ ਨੂੰ, ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰ ਕੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਮਾਮਲੇ ਦੀ ਜਾਂਚ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਅੰਮ੍ਰਿਤਸਰ ‘ਚ ਗ੍ਰੈਫਿਟੀ ਪੇਂਟਿੰਗ ‘ਚ ਸ਼ਮੂਲੀਅਤ ਕਬੂਲ ਕੀਤੀ। ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ ‘ਤੇ, ਦੋ ਹੋਰ ਮੁਲਜ਼ਮ ਜੋਬਨਦੀਪ ਅਤੇ ਵਿਸ਼ਾਲ ਉਰਫ਼ ਕੀੜੀ ਨੂੰ ਨਾਮਜ਼ਦ ਕੀਤਾ ਗਿਆ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਗੁਰਵਿੰਦਰ ਉਰਫ਼ ਹਰਮਨ ਅਤੇ ਵਿਸ਼ਾਲ ਉਰਫ਼ ਕੀੜੀ ਦੀ ਇਸ ਕਾਰਵਾਈ ਵਿੱਚ ਸ਼ਮੂਲੀਅਤ ਕਬੂਲੀ ਜਦੋਂ ਕਿ ਵਿਸ਼ਾਲ ਪੁੱਤਰ ਰਵੀਦਾਸ ਨੇ ਉਨ੍ਹਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਛੁਪਣਗਾਹ ਪ੍ਰਦਾਨ ਕੀਤੀ। ਜੋਬਨਦੀਪ ਨੇ ਉਨ੍ਹਾਂ ਤੋਂ ਇਹ ਕੰਮ ਕਰਨ ਲਈ ਟੋਕਨ ਪੈਸੇ ਆਪਣੇ ਬੈਂਕ ਖਾਤੇ ਵਿੱਚ ਪ੍ਰਾਪਤ ਕੀਤੇ।
 ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਪਤਾ ਲੱਗਾ ਹੈ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਅਤੇ ਜਬਰੀ ਵਸੂਲੀ ਦੇ ਮਾਮਲੇ ਸ਼ਾਮਲ ਹਨ। ਉਹ ਤਰਨਤਾਰਨ ਖੇਤਰ ਵਿਚ ਇੱਕ ਮੈਡੀਕਲ ਪ੍ਰੈਕਟੀਸ਼ਨਰ ਅਤੇ ਇੱਕ ਸਕੂਲ ਦੇ ਅਹਾਤੇ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ‘ਚ ਵੀ ਸ਼ਾਮਲ ਸਨ। ਮੁਲਜ਼ਮਾਂ ਦੀ ਬਰਾਮਦਗੀ ਵਿਚ ਇੱਕ ਪਿਸਤੌਲ (30 ਬੋਰ), ਸਪਰੇਅ ਪੇਂਟ ਕੈਨ ਤੇ ਮੋਟਰਸਾਈਕਲ ਮਿਲਿਆ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮਾਡਿਊਲ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਆਰੰਭ ਦਿੱਤੀ ਐ।

LEAVE A REPLY

Please enter your comment!
Please enter your name here