ਪੰਜਾਬ ਕੋਟਕਪੂਰਾ ’ਚ ਰੇਲ ਥੱਲੇ ਆਏ ਨੌਜਵਾਨ ਦੀ ਮੌਤ; ਅਚਾਨਕ ਰੇਲ ਆਉਣ ਨਾਲ ਵਾਪਰੀ ਘਟਨਾ By admin - September 29, 2025 0 2 Facebook Twitter Pinterest WhatsApp ਕੋਟਕਪੂਰਾ ਰੇਲਵੇ ਸਟੇਸ਼ਨ ਦੇ ਨੇੜੇ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ ਨੌਜਵਾਨ ਦੀ ਟਰੇਨ ਦੀ ਲਪੇਟ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜੂ ਸਿੰਘ ਨਿਵਾਸੀ ਵਾੜਾ ਵਰੀਆਮ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਕਿਸੇ ਕੰਮ ਲਈ ਰੇਲਵੇ ਟਰੈਕ ਨੇੜੇ ਗਿਆ ਸੀ ਅਚਾਨਕ ਲੰਘ ਰਹੀ ਟ੍ਰੇਨ ਦੀ ਚਪੇਟ ‘ਚ ਆ ਗਿਆ। ਲੋਕਾਂ ਨੇ ਉਸਨੂੰ ਤੁਰੰਤ ਚੁੱਕ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਉਨ੍ਹਾਂ ਨੇ ਮਾਮਲੇ ਦੀ ਜਾਣਕਾਰੀ ਜੀ.ਆਰ.ਪੀ. ਨੂੰ ਭੇਜ ਦਿੱਤੀ ਹੈ। ਦੂਜੇ ਪਾਸੇ ਜੀ.ਆਰ.ਪੀ. ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ। ਅਗਲੀ ਕਾਰਵਾਈ ਪਰਿਵਾਰ ਦੇ ਬਿਆਨ ਦੇ ਅਧਾਰ ‘ਤੇ ਕੀਤੀ ਜਾਵੇਗੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਭੇਜ ਦਿੱਤਾ ਹੈ।