ਪੰਜਾਬ ਹੁਸ਼ਿਆਰਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸਾਵਿਤਰੀ ਠਾਕੁਰ; ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਕੀਤੀ ਗੱਲਬਾਤ; ਗੈਰ ਕਾਨੂੰਨੀ ਮਾਇਨਿੰਗ ਕਾਰਨ ਨੁਕਸਾਨ ਦਾ ਦਾਅਵਾ By admin - September 29, 2025 0 2 Facebook Twitter Pinterest WhatsApp ਹੁਸ਼ਿਆਰਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸਾਵਿਤਰੀ ਠਾਕੁਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਨੂੰ ਘੇਰਿਆ ਐ। ਮੁਕੇਰੀਆ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਉਨ੍ਹਾਂ ਨੇ ਨੁਕਸਾਨ ਦੀ ਜਾਣਕਾਰੀ ਇਕੱਠੀ ਕੀਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੈਰ-ਕਾਨੂੰਨੀ ਮਾਈਨਿੰਗ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਜਿਸ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਗਭਗ 35 ਕੇਂਦਰੀ ਮੰਤਰੀਆਂ ਨੂੰ ਲੋਕਾਂ ਤੱਕ ਪਹੁੰਚਣ ਅਤੇ ਉਨ੍ਹਾਂ ਤੋਂ ਜ਼ਮੀਨੀ ਰਿਪੋਰਟਾਂ ਇਕੱਠੀਆਂ ਕਰਨ ਦੀ ਡਿਊਟੀ ਸੌਂਪੀ ਹੈ ਤਾਂ ਜੋ ਕੇਂਦਰ ਸਰਕਾਰ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦੇ ਸਕੇ, ਜਿਸ ਦੀ ਰਿਪੋਰਟ ਸਿੱਧੇ ਪ੍ਰਧਾਨ ਮੰਤਰੀ ਨੂੰ ਭੇਜੀ ਜਾਵੇਗੀ। ਉਨ੍ਹਾਂ ਅੱਜ ਮੁਕੇਰੀਆ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਫ਼ਤ ਲਈ ਜਾਰੀ ਕੀਤੇ ਗਏ ਫੰਡ ਕਿਸਾਨ ਨਿਧੀ ਯੋਜਨਾ ਤਹਿਤ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚਣਗੇ। ਇਸੇ ਤਰ੍ਹਾਂ, ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸੂਬਾ ਸਰਕਾਰ ਉਸ ਫੰਡ ਵਿੱਚੋਂ ਸਿੱਧੇ ਪੈਸੇ ਪ੍ਰਾਪਤ ਕਰ ਸਕਦੀ ਹੈ, ਜਿਸ ਵਿੱਚ ਸੜਕਾਂ ਪਹਿਲੀ ਤਰਜੀਹ ਹੋਣਗੀਆਂ। ਕੇਂਦਰੀ ਰਾਜ ਮੰਤਰੀ ਸਾਵਿਤਰੀ ਠਾਕੁਰ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਬਗੜੀਆ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਮੰਤਰੀ ਨਾਲ ਗੱਲਬਾਤ ਤੋਂ ਸਕਾਰਾਤਮਕ ਸੰਕੇਤ ਮਿਲੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਜਲਦੀ ਹੀ ਹੱਲ ਹੋ ਜਾਣਗੀਆਂ।