ਫਿਰੋਜਪੁਰ ਸਿਵਲ ਹਸਪਤਾਲ ’ਚੋਂ ਮੁਲਜ਼ਮ ਫਰਾਰ; ਸੁਨਿਆਰਾ ਗੋਲੀ ਕਾਂਡ ਮਾਮਲੇ ’ਚ ਹੋਈ ਸੀ ਗ੍ਰਿਫਤਾਰੀ

0
18

 

ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮੁਲਜਮ ਦੇ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਐ। ਫਰਾਰ ਮੁਲਜਮ ਦੀ ਪਛਾਣ ਹਰਜੀਤ ਸਿੰਘ ਦੱਸੀ ਜਾ ਰਹੀ ਐ, ਜਿਸ ਨੂੰ ਫਿਰੋਜਪੁਰ ਦੇ ਜ਼ੀਰਾ ਸ਼ਹਿਰ ਵਿਚ ਸੁਨਿਆਰੇ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਮਾਮਲੇ ਵਿਚ ਕਾਬੂ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਮੁਲਜਮ ਨੂੰ ਸਿਹਤ ਠੀਕ ਨਾ ਹੋਣ ਦੇ ਚਲਦਿਆਂ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਐ। ਪੁਲਿਸ ਵੱਲੋਂ ਮੁਲਜਮ ਦੀ ਭਾਲ ਕੀਤੀ ਜਾ ਰਹੀ ਐ।
ਦੱਸਣਯੋਗ ਐ ਕਿ 14 ਅਗਸਤ ਨੂੰ ਜ਼ੀਰਾ ਸ਼ਹਿਰ ਵਿੱਚ ਡਕੈਤੀ ਕਰਨ ਦੀ ਕੋਸ਼ਿਸ਼ ਕਰ ਰਹੇ ਤਿੰਨ ਅਪਰਾਧੀਆਂ ਨੇ ਸੁਨਿਆਰਾ ਨੂੰ ਉਸ ਸਮੇਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ ਜਦੋਂ ਉਹ ਆਪਣੀ ਦੁਕਾਨ ‘ਤੇ ਬੈਠਾ ਸੀ। ਪੁਲਿਸ ਨੇ ਅਗਲੇ ਦਿਨ ਇੱਕ ਅਪਰਾਧੀ ਨੂੰ ਫੜ ਲਿਆ। ਇਨ੍ਹਾਂ ਅਪਰਾਧੀਆਂ ਵਿੱਚੋਂ ਇੱਕ, ਹਰਜੀਤ ਸਿੰਘ ਨੂੰ ਇਲਾਜ ਲਈ ਫਿਰੋਜ਼ਪੁਰ ਹਸਪਤਾਲ ਲਿਆਂਦਾ ਗਿਆ। ਬੀਤੀ ਰਾਤ, ਉਹ ਪੁਲਿਸ ਨੂੰ ਚਕਮਾ ਦੇ ਕੇ ਅੰਡਰਟ੍ਰਾਇਲ ਵਾਰਡ ਤੋਂ ਫਰਾਰ ਹੋ ਗਿਆ। ਪੁਲਿਸ ਉਸਦੀ ਭਾਲ ਕਰ ਰਹੀ ਹੈ, ਪਰ ਉਸਦਾ ਕੋਈ ਪਤਾ ਨਹੀਂ ਲੱਗਿਆ।
ਡੀਐਸਪੀ ਸਿਟੀ, ਸੁਖਵਿੰਦਰ ਸਿੰਘ ਦੇ ਦੱਸਣ ਮੁਤਾਬਕ ਉਹ ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ ਐ, ਜਿਸਨੂੰ ਫੜਨ ਲਈ ਵੱਖਰੀਆਂ ਟੀਮਾਂ ਬਣਾ ਕੇ ਭਾਲ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਕਿਸੇ ਮੁਲਾਜਮ ਦੀ ਅਣਗਹਿਲੀ ਸਾਹਮਣੇ ਆਈ ਤਾਂ ਢੁਕਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here