ਪਟਿਆਲਾ ’ਚ ਕਾਂਗਰਸੀ ਆਗੂ ਗੌਰਵ ਸੰਧੂ ਦਾ ਬਿਆਨ; ਹਲਕਾ ਇੰਚਾਰਜ ਚੁਣਨ ਦੀ ਪ੍ਰਥਾ ’ਤੇ ਚੁੱਕੇ ਸਵਾਲ; ਸਾਂਸਦ ਧਰਮਵੀਰ ਗਾਂਧੀ ਦੇ ਬਿਆਨ ਦੀ ਕੀਤੀ ਸ਼ਲਾਘਾ

0
52

ਪਟਿਆਲਾ ਦੇ ਹਲਕਾ ਸਨੌਰ ਨਾਲ ਸਬੰਧਤ ਕਾਂਗਰਸੀ ਆਗੂ ਗੌਰਵ ਸੰਧੂ ਨੇ ਕਾਂਗਰਸ ਪਾਰਟੀ ਅੰਦਰ ਹਲਕਾ ਇੰਚਾਰਜ ਦੇ ਅਹੁਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਐ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਵਿਧਾਨ ਅੰਦਰ ਹਲਕਾ ਇੰਚਾਰਜ ਦਾ ਕੋਈ ਅਹੁਦਾ ਨਹੀਂ ਐ। ਉਨ੍ਹਾਂ ਕਿਹਾ ਕਿ ਇਸ ਅਹੁਦੇ ਦੀ ਸਭ ਤੋਂ ਪਹਿਲਾਂ ਵਰਤੋਂ ਅਕਾਲੀ ਦਲ ਨੇ ਕੀਤੀ ਸੀ, ਜਿਸ ਤੋਂ ਇਹ ਬਾਕੀ ਪਾਰਟੀਆਂ ਅੰਦਰ ਆਈ ਐ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਸਾਂਸਦ ਧਰਮਵੀਰ ਗਾਂਧੀ ਨੇ ਵੀ ਇਸ ਅਹੁਦੇ ਦੀ ਮੁਖਾਲਫਿਤ ਕੀਤੀ ਐ ਜੋ ਸ਼ਲਾਘਾਯੋਗ ਐ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੀ ਇਸ ਅਹੁਦੇ ਨੂੰ ਗੈਰ-ਸੰਵਿਧਾਨਕ ਕਰਾਰ ਦੇ ਚੁੱਕੇ ਨੇ ਪਰ ਅਜੇ ਤਕ ਇਸ ਅਹੁਦੇ ਨੂੰ ਪਾਰਟੀ ਵਿਚੋਂ ਅਲਹਿਦਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਅਹੁਦੇ ਕਾਰਨ ਪਾਰਟੀ ਨੂੰ ਨੁਕਸਾਨ ਹੋ ਰਿਹਾ ਐ, ਇਸ ਲਈ ਇਸ ਪਿਰਤ ਨੂੰ ਖਤਮ ਕਰ ਦੇਣਾ ਚਾਹੀਦਾ ਐ।

LEAVE A REPLY

Please enter your comment!
Please enter your name here