ਅੰਮ੍ਰਿਤਸਰ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ; ਮੋਟਰ ਸਾਈਕਲ ਤੇ ਟਿੱਪਰ ਵਿਚਾਲੇ ਹੋਈ ਟੱਕਰ

0
62

ਅੰਮ੍ਰਿਤਸਰ ਦੇ ਚਵਿੰਡਾ ਦੇਵੀ ਰੋਡ ’ਤੇ ਮੋਟਰ ਸਾਈਕਲ ਤੇ ਟਿੱਪਰ ਵਿਚਾਲੇ ਵਾਪਰੇ ਹਾਦਸੇ ਵਿਚ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ 20 ਸਾਲਾ ਰਮਨ ਕੁਮਾਰ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਜੀਜੇ ਸਮੇਤ ਮੰਦਰ ਜਾ ਰਹੇ ਸੀ ਕਿ ਕੱਥੂ ਨੰਗਲ ਤੋਂ ਚਵਿੰਡਾ ਦੇਵੀ ਰੋਡ ਤੇ ਟਿੱਪਰ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਰਮਨ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਜੀਜਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here