ਪੰਜਾਬ ਤਰਨ ਤਾਰਨ ਪਹੁੰਚੇ ਕੇਂਦਰੀ ਰਾਜ ਮੰਤਰੀ ਅਜੈ ਟਮਟਾ; ਹਰਜੀਤ ਸੰਧੂ ਸਮੇਤ ਕਿਸਾਨਾਂ ਨਾਲ ਵਿਚਾਰ-ਚਰਚਾ By admin - October 1, 2025 0 19 Facebook Twitter Pinterest WhatsApp ਕੇਂਦਰੀ ਰਾਜ ਮੰਤਰੀ ਅਜੈ ਟਮਟਾ ਅੱਜ ਤਰਨ ਤਾਰਨ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਭਾਜਪਾ ਦੇ ਸਥਾਨਕ ਆਗੂਆਂ ਸਮੇਤ ਹੜ੍ਹ ਪੀੜਤਾਂ ਨਾਲ ਮਿਲ ਕੇ ਵਿਚਾਰ-ਵਟਾਦਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਲਈ ਹਰ ਸੰਭਵ ਸਹਾਇਤਾ ਦੇ ਰਹੀ ਐ ਪਰ ਪੰਜਾਬ ਸਰਕਾਰ ਗੈਰ-ਜ਼ਿੰਮੇਵਾਰੀ ਵਾਲੇ ਵਤੀਰੇ ਕਾਰਨ ਲੋਕਾਂ ਤਕ ਸਹਾਇਤਾ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦਾ ਪੈਸਾ ਸਹੀ ਥਾਂ ਨਹੀਂ ਵਰਤ ਰਹੀ।