ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਰੈਕੇਟ ਬੇਨਕਾਬ; 3 ਕਿੱਲੋ ਤੋਂ ਵੱਧ ਹੈਰੋਇਨ ਸਮੇਤ 5 ਜਣੇ ਗ੍ਰਿਫਤਾਰ By admin - October 2, 2025 0 54 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਹਾਸਲ ਕੀਤੀ ਹੈ। ਕੰਟੋਨਮੈਂਟ ਥਾਣੇ ਦੀ ਟੀਮ ਨੇ ਇੰਟੈਲੀਜੈਂਸ ਬੇਸਡ ਆਪਰੇਸ਼ਨ ਦੌਰਾਨ ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਕੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਵਿਚ ਨਵਪ੍ਰੀਤ ਅਤੇ ਸਚਿਨਪ੍ਰੀਨ ਨਾਮ ਦੇ ਦੋ ਸਕੇ ਭਰਾ ਵੀ ਸ਼ਾਮਲ ਨੇ। ਇਹ ਰੈਕੇਟ ਗੋਇੰਦਵਾਲ ਜੇਲ੍ਹ ਅੰਦਰ ਬੰਦ ਸੱਜਨਪ੍ਰੀਤ ਸਿੰਘ ਨਾਮ ਦਾ ਤਸਕਰ ਚਲਾ ਰਿਹਾ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ ਦੋ ਮੋਟਰ ਸਾਈਕਲ ਤੇ 3 ਕਿੱਲੋ 32 ਗਰਾਮ ਹੈਰੋਇਨ ਜ਼ਬਤ ਕੀਤੀ ਐ। ਪੁਲਿਸ ਵੱਲੋਂ ਮੁਲਜਮਾਂ ਦੀ ਅਗਲੀ ਪੁਛਗਿੱਛ ਜਾਰੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦੱਸਣ ਮੁਤਾਬਕ ਇਹ ਗਰੋਹ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਰਿਹਾ ਸੀ। ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵਿੱਚ ਨਵਪ੍ਰੀਤ ਅਤੇ ਸਚਿਨਪ੍ਰੀਤ ਦੋ ਭਰਾ ਹਨ, ਜਿਨ੍ਹਾਂ ਦਾ ਸੰਪਰਕ ਗੋਇੰਦਵਾਲ ਜੇਲ ਵਿੱਚ ਬੰਦ ਸੱਜਨਪ੍ਰੀਤ ਨਾਲ ਸੀ। ਸੱਜਨਪ੍ਰੀਤ ਕਮਰਸ਼ੀਅਲ ਮਾਤਰਾ ਦੇ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ, ਪਰ ਜੇਲ ਦੇ ਅੰਦਰੋਂ ਹੀ ਨੈਟਵਰਕ ਚਲਾ ਰਿਹਾ ਸੀ। ਉਸਨੇ ਆਪਣੇ ਭਰਾਵਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਰਵਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮਨਪ੍ਰੀਤ, ਲਾਲ ਅਤੇ ਹੋਰ ਸਾਥੀਆਂ ਨੂੰ ਦੋ ਮੋਟਰਸਾਈਕਲਾਂ ਸਮੇਤ ਨਾਕੇ ਦੌਰਾਨ ਫੜਿਆ। ਸ਼ੁਰੂਆਤੀ ਤੌਰ ‘ਤੇ 220 ਗ੍ਰਾਮ ਹੈਰੋਇਨ ਬਰਾਮਦ ਹੋਈ, ਪਰ ਪੁੱਛਗਿੱਛ ਦੌਰਾਨ ਪੂਰੀ ਖੇਪ ਦਾ ਪਤਾ ਲੱਗਾ। ਕੁੱਲ ਮਿਲਾ ਕੇ 3 ਕਿਲੋ 32 ਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਇਸ ਗਿਰੋਹ ਦੇ ਫਾਇਨੈਂਸ਼ਲ ਐਂਗਲ ਦੀ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਵੱਡੀਆਂ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰਾਂ ਲਈ ਵੱਡਾ ਝਟਕਾ ਮੰਨੀ ਜਾ ਰਹੀ ਹੈ ਅਤੇ ਇਸ ਨਾਲ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਦੇ ਵੱਡੇ ਮੋਡੀਅਲ ਦਾ ਪਰਦਾਫ਼ਾਸ਼ ਹੋਇਆ ਹੈ।