ਫਤਹਿਗੜ੍ਹ ਦੇ ਪਿੰਡ ਚੁੰਨੀ ਮਾਜਰਾ ’ਚ ਵੱਡਾ ਹਾਦਸਾ; ਬਿਜਲੀ ਦੇ ਸ਼ਾਰਟ ਸਰਕਟ ਕਾਰਨ 5 ਮੱਝਾਂ ਦੀ ਮੌਤ

0
49

ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਪਿੰਡ ਚੁੰਨੀ ਮਾਜਰਾ ਵਿਖੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਗਰੀਬ ਕਿਸਾਨ ਦੀਆਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ 5 ਮੱਝਾਂ ਦੀ ਮੌਤ ਹੋ ਗਈ। ਪੀੜਤ ਕਿਸਾਨ ਭਾਗ ਸਿੰਘ ਦੇ ਦੱਸਣ ਮੁਤਾਬਕ ਉਸ ਦੇ ਘਰ ਦਾ ਗੁਜਾਰਾ ਪਸ਼ੂਆਂ ਦਾ ਦੁੱਧ ਵੇਚ ਕੇ ਚੱਲਦਾ ਸੀ ਪਰ ਇਸ ਅਚਾਨਕ ਵਾਪਰੇ ਹਾਦਸੇ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਖਤਰੇ ਵਿਚ ਪੈ ਗਈ ਐ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ।
ਉਧਰ ਦੁੱਖ ਦੀ ਘੜੀ ਵਿੱਚ ਕਿਸਾਨ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਜਿਲਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਵਿਸ਼ੇਸ਼ ਤੌਰ ’ਤੇ ਭਾਗ ਸਿੰਘ ਨੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਿਹਾ ਹੈ ਅਤੇ ਇਸ ਗਰੀਬ ਕਿਸਾਨ ਦੇ ਨੁਕਸਾਨ ਨੂੰ ਵੀ ਅਣਦੇਖਾ ਨਹੀਂ ਹੋਣ ਦਿੱਤਾ ਜਾਵੇਗਾ।
ਬਲਜੀਤ ਸਿੰਘ ਭੁੱਟਾ ਨੇ ਸਰਕਾਰ ਤੋ ਅਪੀਲ ਕੀਤੀ ਕਿ ਕਿਸਾਨ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ ਅਤੇ ਉਸਨੂੰ ਵਾਜ਼ਬ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਆਪਣਾ ਗੁਜ਼ਾਰਾ ਚਲਾਉਣ ਯੋਗ ਹੋ ਸਕੇ। ਪਿੰਡ ਦੇ ਵਸਨੀਕਾ ਨੇ ਇਸ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟਾਇਆ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਕਿਸਾਨ ਦੀ ਮਦਦ ਲਈ ਅੱਗੇ ਆਵੇ। ਇਸ ਮੌਕੇ ਕਿਸਾਨ ਦੇ ਪੁੱਤਰ ਅਮਰਜੀਤ ਸਿੰਘ ਨੇ ਵੀ ਸਰਕਾਰ ਅੱਗੇ ਮਦਦ ਲਈ ਗੁਹਾਰ  ਲਾਈ ਐ।

LEAVE A REPLY

Please enter your comment!
Please enter your name here