ਆਪ ਆਗੂ ਬਲਤੇਜ ਪੰਨੂ ਦਾ ਨਸ਼ਿਆਂ ਬਾਰੇ ਵੱਡਾ ਬਿਆਨ; ਤਿੰਨ ਸਾਲਾਂ ’ਚ ਨਸ਼ੇ ਦੀ ਰਿਕਵਰੀ ਤਿਗੁਣੀ ਹੋਣ ਦਾ ਦਾਅਵਾ

0
60

ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬਲਤੇਜ ਪੰਨੂ ਨੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੇ ਸਾਰਥਕ ਸਿੱਟੇ ਨਿਕਲਣ ਦਾ ਦਾਅਵਾ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ 2022 ਦੇ ਮੁਕਾਬਲੇ ਜਿੱਥੇ ਇਸ ਸਾਲ ਨਸ਼ਿਆਂ ਦੀ ਰਿਕਵਰੀ ਤਿਗੁਣੀ ਹੋਈ ਐ, ਉੱਥੇ ਹੀ ਗ੍ਰਿਫਤਾਰ ਵਿਅਕਤੀਆਂ ਦੀ ਗਿਣਤੀ ਵੀ ਢਾਈ ਗੁਣਾਂ ਵਧੀ ਐ। ਉਨ੍ਹਾਂ ਕਿਹਾ ਕਿ ਐਨਸੀਆਰਬੀ ਦੇ ਅੰਕੜਿਆਂ ਵਿਚਲਾ ਫਰਕ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਕਾਰਵਾਈ ਦੀ ਗਵਾਹੀ ਭਰਦਾ ਐ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਨੇ ਲੋਕਾਂ ਅੰਦਰ ਵਿਸ਼ਵਾਸ ਪੈਦਾ ਕੀਤਾ ਐ, ਜਿਸ ਦੇ ਚਲਦਿਆਂ ਸਰਕਾਰ ਨਸ਼ਿਆਂ ਤੇ ਕਾਫੀ ਹੱਦ ਤਕ ਨਕੇਲ ਕੱਸਣ ਵਿਚ ਕਾਮਯਾਬ ਰਹੀ ਐ।
ਐਨਸੀਆਰਬੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ 2022 ਵਿੱਚ, 12,380 ਮਾਮਲੇ ਦਰਜ ਕੀਤੇ ਗਏ, 16,807 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਅਤੇ ਲਗਭਗ 593 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਮੁਕਾਬਲੇ 2025 ਦੇ ਪਹਿਲੇ ਨੌਂ ਮਹੀਨਿਆਂ ਦੌਰਾਨ ਹੀ 22,045 ਮਾਮਲੇ ਦਰਜ ਕੀਤੇ ਗਏ, 29,933 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਅਤੇ ਲਗਭਗ 1,566 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਅੰਕੜੇ ਸਾਬਤ ਕਰਦੇ ਹਨ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਚੰਗਾ ਕੰਮ ਕਰ ਰਹੀ ਹੈ। ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਨੇ ਜਨਤਾ ਵਿੱਚ ਵਿਸ਼ਵਾਸ ਪੈਦਾ ਕੀਤਾ ਹੈ। ਪੰਨੂ ਨੇ ਕਿਹਾ ਕਿ ਪੁਲਿਸ ਨੇ ਇਸ ਸਬੰਧ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਧਾਈ ਦਾ ਪਾਤਰ ਐ।

LEAVE A REPLY

Please enter your comment!
Please enter your name here