ਪੰਜਾਬ ਝਬਾਲ ’ਚ ਰੈਲੀ ਦੀ ਬੱਸ ’ਤੇ ਹਮਲਾ; ਆਪ ਦੀ ਰੈਲੀ ’ਚ ਜਾ ਰਹੀ ਸੀ ਬੱਸ; ਸ਼ੀਸ਼ੇ ਭੰਨਣ ਤੇ ਗੋਲੀ ਚੱਲਣ ਨਾਲ 4 ਜ਼ਖਮੀ By admin - October 3, 2025 0 64 Facebook Twitter Pinterest WhatsApp ਝਬਾਲ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਜਾ ਰਹੀ ਬੱਸ ਤੇ ਹਮਲਾ ਹੋਣ ਦੀ ਖਬਰ ਸਾਹਮਣੇ ਐ। ਜਾਣਕਾਰੀ ਅਨੁਸਾਰ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਰੋਡਵੇਜ ਦੀ ਬੱਸ ਵਿਚ ਸਵਾਰ ਹੋ ਕੇ ਜਾ ਰਹੇ ਸੀ ਕਿ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਬੱਸ ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀ ਵੀ ਚਲਾਈ ਗਈ, ਜਿਸ ਨਾਲ 4 ਜਣੇ ਜ਼ਖਮੀ ਹੋ ਗਏ। ਹਮਲਾਵਰ ਭਾਜਪਾ ਨਾਲ ਸਬੰਧਤ ਦੱਸੇ ਜਾ ਰਹੇ ਨੇ। ਥਾਣਾ ਝਬਾਲ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਸਿੰਘ ਮਾਨ ਉਚੇਚੇ ਤੌਰ ‘ਤੇ ਇਸ ਰੈਲੀ ਵਿਚ ਸ਼ਾਮਲ ਹੋਣ ਪਹੁੰਚ ਰਹੇ ਹਨ ਜਿਸ ਵਿਚ ਸ਼ਾਮਲ ਹੋਣ ਲਈ ਇਹ ਲੋਕ ਜਾ ਰਹੇ ਸਨ। ਇਸ ਵਾਰਦਾਤ ਵਿਚ ਆਮ ਆਦਮੀ ਪਾਰਟੀ ਦੇ ਚਾਰ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਵਿਚ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਫੁੰਮਣ ਸਿੰਘ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਰਪੰਚ ਕਰਨੈਲ ਸਿੰਘ ਜੋ ਖੁਦ ਵੀ ਇੱਟਾਂ ਰੋੜਿਆਂ ਨਾਲ ਜ਼ਖ਼ਮੀ ਹੋਇਆ ਨੇ, ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।