ਪੰਜਾਬ ਤਰਨ ਤਾਰਨ ਦੇ ਮੰਡ ਖੇਤਰ ਪਹੁੰਚੇ ਬਾਬਾ ਲਖਬੀਰ ਸਿੰਘ; ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ; ਡੀਜ਼ਲ ਤੇ ਕਣਕ ਬੀਜ ਦੀ ਕੀਤੀ ਜਾਵੇਗੀ ਸੇਵਾ By admin - October 3, 2025 0 68 Facebook Twitter Pinterest WhatsApp ਬਾਬਾ ਲਖਬੀਰ ਸਿੰਘ ਜੀ ਰਤਵਾੜਾ ਸਾਹਿਬ ਵਾਲਿਆਂ ਵੱਲੋਂ ਅੱਜ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਮੰਡ ਖੇਤਰ ਅੰਦਰ ਸਤਲੁਜ ਦਰਿਆ ਨੇ ਭਾਰੀ ਤਬਾਹੀ ਮਚਾਈ ਹੈ। ਉਹਨਾਂ ਕਿਹਾ ਕਿ ਉਹ ਆਪਣੇ ਤੌਰ ਤੇ ਇਨ੍ਹਾਂ ਇਲਾਕਿਆਂ ਅੰਦਰ ਡੀਜ਼ਲ ਅਤੇ ਕਣਕ ਅਤੇ ਬੀਜ ਦੀ ਸੇਵਾ ਮੁਹੱਈਆ ਕਰਵਾਉਣਗੇ ਤਾਂ ਜੋ ਕਿਸਾਨਾਂ ਦੀ ਅਗਲੀ ਫਸਲ ਦੀ ਬਿਜਾਈ ਹੋ ਸਕੇ। ਉਨ੍ਹਾਂ ਕਿਹਾ ਕਿ ਇੱਥੇ ਜ਼ਿਆਦਾਤਰ ਕਿਸਾਨਾਂ ਦੇ ਖੇਤਾਂ ਅੰਦਰ ਰੇਤਾਂ ਭਰ ਗਈ ਐ, ਜਿਸ ਨੂੰ ਛੇਤੀ ਬਾਹਰ ਕੱਢਣ ਦੀ ਲੋੜ ਐ। ਉਨ੍ਹਾਂ ਕਿਹਾ ਕਿ ਭਾਵੇਂ ਇਸ ਕੰਮ ਵਿਚ ਬਹੁਤ ਸਾਰੀਆਂ ਸੰਸਥਾਵਾਂ ਮਦਦ ਕਰ ਰਹੀਆਂ ਨੇ ਪਰ ਅਗਲੀ ਫਸਲ ਲਈ ਥੋੜ੍ਹਾ ਸਮਾਂ ਹੋਣ ਕਾਰਨ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣਾ ਚਾਹੀਦਾ ਐ। ਇਸ ਮੌਕੇ ਇਲਾਕੇ ਦੇ ਲੋਕਾਂ ਵੱਲੋਂ ਸੰਤ ਬਾਬਾ ਲਖਬੀਰ ਸਿੰਘ ਦਾ ਇੱਥੇ ਪਹੁੰਚਣ ਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਉਹਨਾਂ ਵੱਲੋਂ ਬਾਬਾ ਜੀ ਅੱਗੇ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ।