ਪੰਜਾਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਸ਼ੁਰੂ; ਸ਼ਹੀਦੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਰੋਜ਼ਾਨਾ 5-5 ਪਿੰਡਾਂ ’ਚ ਜਾਵੇਗੀ ਪ੍ਰਭਾਤ ਫੇਰੀ By admin - October 3, 2025 0 64 Facebook Twitter Pinterest WhatsApp ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ ਹਨ। ਇਹ ਪ੍ਰਭਾਤ ਫੇਰੀ ਦੀ ਆਰੰਭਤਾ ਪ੍ਰੀਵਾਰ ਵਿਛੋੜਾ ਸਾਹਿਬ ਤੋਂ ਹੋਈ ਜੋ ਵੱਖ ਵੱਖ ਪਿੰਡਾਂ ਦਾ ਪੈਂਡਾ ਤੈਅ ਕਰਿਆ ਕਰੇਗੀ। ਇਹ ਪ੍ਰਭਾਤ ਫੇਰੀ ਰੋਜ਼ਾਨਾ ਇਲਾਕੇ ਵਿਚ 5-5 ਪਿੰਡਾਂ ਵਿੱਚ ਜਾਇਆ ਕਰੇਗੀ। ਇਹ ਸਵੇਰੇ 4 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਵਾਨਾ ਹੋ ਕੇ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ 7 ਵਜੇ ਵਾਪਸੀ ਪੜਾਅ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਪ੍ਰਬੰਧਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਪ੍ਰਭਾਤ ਫੇਰੀ ਸਵੇਰੇ 4 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਇਆ ਕਰੇਗੀ ਅਤੇ 7 ਵਜੇ ਵਾਪਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਦੀ ਪ੍ਰਭਾਤ ਫੇਰੀ ਪਿੰਡ ਮਾਜਰੀ ਤੋਂ ਸ਼ੁਰੂ ਹੋ ਕੇ ਪਿੰਡ ਕੋਟ ਬਾਲਾ ਆਸ ਪੁਰ ਅਵਾਨ ਕੋਟ ਅਤੇ ਆਲੋਵਾਲ ਪਿੰਡਾਂ ਵਿੱਚ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬੀਬੀਆਂ ਅਤੇ ਸਿੰਘਾਂ ਦੇ ਕੀਰਤਨੀ ਜਥੇ ਸ਼ਾਮਲ ਹੋਣਗੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਗੁਰਮਤਿ ਵਿਚਾਰਾਂ ਵੀ ਕੀਤੀਆਂ ਜਾਣਗੀਆਂ ।